ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਨੌਜਵਾਨ ਹਰਪ੍ਰੀਤ ਚਾਹਲ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਹਰਪ੍ਰੀਤ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਅਤੇ ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੈਂਬਰਾਂ ਨੇ ਪ੍ਰਧਾਨ ਜੱਸੀ ਤਲਣ ਦੀ ਅਗਵਾਈ ਵਿਚ ਪਹਿਲਾਂ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਨੇ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਫਿਰ ਕਪੂਰਥਲਾ-ਕਰਤਾਰਪੁਰ ਰੋਡ ਨੂੰ ਜਾਮ ਕਰ ਦਿੱਤਾ ਗਿਆ। ਪੁਲਸ ਅਤੇ ਸਿਵਲ ਹਸਪਤਾਲ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਹਰਪ੍ਰੀਤ ਚਾਹਲ ਦੀ ਮੌਤ ਜੇਲ੍ਹ 'ਚ ਕੁੱਟਮਾਰ ਕੀਤੇ ਜਾਣ ਅਤੇ ਸਮੇਂ 'ਤੇ ਡਾਕਟਰੀ ਇਲਾਜ ਨਾ ਹੋਣ ਕਾਰਨ ਹੋਈ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਸਿਵਲ ਹਸਪਤਾਲ 'ਚ ਪੋਸਟਮਾਰਟਮ ਦੌਰਾਨ ਮਸ਼ੀਨ ਦੀ ਖ਼ਰਾਬੀ ਕਾਰਨ ਲਾਸ਼ ਖ਼ਰਾਬ ਹੋ ਗਈ ਸੀ, ਜਿਸ ਨਾਲ ਪੂਰੇ ਮਾਮਲੇ ਬਾਰੇ ਸ਼ੱਕ ਹੋਰ ਵਧਦਾ ਹੈ।
ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

PGI ਤੋਂ ਪੋਸਟਮਾਰਟਮ ਤੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤਲਣ ਨੇ ਕਿਹਾ ਕਿ ਹਰਪ੍ਰੀਤ ਚਾਹਲ ਨੂੰ ਕੁਝ ਦਿਨ ਪਹਿਲਾਂ ਇਕ ਮਾਮਲੇ ਵਿਚ ਭਗੌੜਾ ਐਲਾਨੇ ਜਾਣ ਤੋਂ ਬਾਅਦ ਵਿਦੇਸ਼ ਤੋਂ ਵਾਪਸ ਆਉਣ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਜੇਲ੍ਹ 'ਚ ਉਸ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਸਹੀ ਡਾਕਟਰੀ ਇਲਾਜ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਪੀ. ਜੀ. ਆਈ. ਤੋਂ ਦੋਬਾਰਾ ਪੋਸਟਮਾਰਟਮ ਕਰਵਾਉਣ ਅਤੇ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ

ਹਿਰਾਸਤ ਵਿੱਚ ਮੌਤ ਦਾ ਮਾਮਲਾ, ਪ੍ਰਸ਼ਾਸਨ ਨੇ ਜਾਂਚ ਦਾ ਭਰੋਸਾ ਦਿੱਤਾ
ਡੀ. ਐੱਸ. ਪੀ. ਸੁਖਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਨਾਇਬ ਤਹਿਸੀਲਦਾਰ ਨੂੰ ਪੀੜਤ ਪਰਿਵਾਰ ਨਾਲ ਤਾਲਮੇਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਇਹ ਮਾਮਲਾ ਹਿਰਾਸਤ ਵਿੱਚ ਮੌਤ ਨਾਲ ਸਬੰਧਤ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਨਯੋਗ ਸੈਸ਼ਨ ਜੱਜ ਦੇ ਨਿਰਦੇਸ਼ਾਂ ਮੁਤਾਬਕ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....' ਭੂਪੇਸ਼ ਬਘੇਲ ਨਾਲ ਮੀਟਿੰਗ ਮਗਰੋਂ ਰੰਧਾਵਾ ਤੇ ਚੰਨੀ ਦਾ ਵੱਡਾ ਬਿਆਨ
NEXT STORY