ਨਾਭਾ (ਰਾਹੁਲ)— ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਬਣਾਉਣ ਤੋਂ ਬਾਅਦ ਕਿਸਾਨ ਸੜਕਾਂ ਅਤੇ ਰੇਲ ਗੱਡੀਆਂ ਦੀਆਂ ਲਾਈਨਾਂ 'ਤੇ ਬੈਠ ਕੇ ਧਰਨੇ ਦੇਣ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦਾ ਰੁਖ ਕੀਤਾ ਹੋਇਆ ਹੈ।

ਇਕ ਪਾਸੇ ਜਿੱਥੇ ਪਿਛਲੇ 14 ਦਿਨਾਂ ਤੋਂ ਕਿਸਾਨਾਂ ਵੱਲੋਂ ਦਿੱਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਪੰਜਾਬ 'ਚ ਕਿਸਾਨਾਂ ਦੇ ਘਰਾਂ 'ਚ ਵਿਆਹ ਸਮਾਗਮਾਂ ਦੇ ਮੌਕੇ ਵੀ ਦਿੱਲੀ 'ਚ ਬੈਠੇ ਕਿਸਾਨਾਂ ਦੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਹੌਂਸਲੇ ਲਈ ਦੁਆਵਾਂ ਕੀਤੀ ਜਾਂ ਰਹੀਆਂ ਹਨ।
ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ

ਅਜਿਹਾ ਹੀ ਇਕ ਮਾਮਲਾ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਵੇਖਣ ਨੂੰ ਮਿਲਿਆ, ਜਿੱਥੇ ਵਿਆਹ ਸਮਾਗਮ ਤੋਂ ਇਕ ਦਿਨ ਪਹਿਲਾਂ 'ਜਾਗੋ' 'ਚ ਕਿਸਾਨਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

ਜਾਗੋ 'ਚ ਪਰਿਵਾਰ ਅਤੇ ਆਏ ਹੋਏ ਰਿਸ਼ਤੇਦਾਰ ਵੱਲੋਂ ਡੀ. ਜੇ. 'ਤੇ ਕਿਸਾਨਾਂ ਵੱਲੋਂ ਹੋਰ ਗਾਣਿਆਂ ਦੀ ਬਜਾਏ ਕਿਸਾਨੀ ਦੇ ਨਾਲ ਸਬੰਧਤ ਗਾਣਿਆਂ 'ਤੇ ਨੱਚੇ। ਜਿਸ ਵਿੱਚ 'ਜੱਟਾ ਖਿੱਚ ਤਿਆਰੀ ਪੇਚਾ ਪੈ ਗਿਆ ਸੈਂਟਰ ਨਾਲ' ਗੀਤਾਂ 'ਤੇ ਭੰਗੜਾ ਪਾਇਆ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਜ਼ਾਹਰ ਵੀ ਕੀਤਾ। ਅਜਿਹੀ ਮਿਸਾਲ ਪੇਸ਼ ਕਰਕੇ ਉਨ੍ਹਾਂ ਵੱਲੋਂ ਦਿੱਲੀ 'ਚ ਬੈਠੇ ਕਿਸਾਨ ਭਰਾਵਾਂ ਅਤੇ ਰਿਸ਼ਤੇਦਾਰਾਂ ਦਾ ਹੌਸਲਾ ਵਧਾਇਆ ਗਿਆ।

ਇਹ ਵੀ ਪੜ੍ਹੋ: ਮੁਸ਼ਕਿਲਾਂ 'ਚ ਘਿਰੀ ਬਾਲੀਵੁੱਡ ਅਦਾਕਾਰਾ 'ਕੰਗਨਾ ਰਣੌਤ', ਹੁਣ ਭੁਲੱਥ 'ਚ ਹੋਈ ਸ਼ਿਕਾਇਤ ਦਰਜ
ਇਥੇ ਦੱਸਣਯੋਗ ਹੈ ਕਿ ਪੰਜਾਬ 'ਚ ਕਿਸਾਨੀ ਅੰਦੋਲਨ ਤੋਂ ਬਾਅਦ ਵਿਆਹਾਂ ਦੇ ਮਾਹੌਲ 'ਚ ਵੀ ਕਿਸਾਨੀ ਮੁੱਦਾ ਦਾ ਅਹਿਮ ਰੋਲ ਰਹਿਣ ਲੱਗ ਪਿਆ ਹੈ। ਵਿਆਹਾਂ ਸ਼ਾਦੀਆਂ ਵਿੱਚ ਵੀ ਹੁਣ ਪਹਿਲਾਂ ਦਿੱਲੀ 'ਚ ਬੈਠੇ ਕਿਸਾਨ ਭਰਾਵਾਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਮੌਕੇ 'ਤੇ ਲਾੜੇ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਡੇ ਪਰਿਵਾਰ ਦੇ ਕਈ ਮੈਂਬਰ ਜੋ ਦਿੱਲੀ 'ਚ ਧਰਨੇ 'ਤੇ ਬੈਠੇ ਹਨ, ਉਹ ਇਹ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਘਰ ਪਰਤਣਗੇ। ਜਦੋਂ ਤਕ ਮੋਦੀ ਸਰਕਾਰ ਇਹ ਬਿੱਲ ਵਾਪਸ ਨਹੀਂ ਕਰੇਗਾ, ਇਹ ਜੰਗ ਇਸੇ ਤਰ੍ਹਾਂ ਜਾਰੀ ਰਹੇਗੀ।

ਇਹ ਵੀ ਪੜ੍ਹੋ: ਭਾਰਤ ਬੰਦ ਦੌਰਾਨ ਜਲੰਧਰ 'ਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨਾਂ ਨੇ ਫੈਕਟਰੀ ਕਾਮਿਆਂ ਦੀ ਕੀਤੀ ਕੁੱਟਮਾਰ
ਉਨ੍ਹਾਂ ਨੇ ਕਿਹਾ ਕਿ ਭਾਵੇਂ ਅਸੀਂ ਖ਼ੁਸ਼ੀ 'ਚ ਸ਼ਾਮਲ ਤਾਂ ਹੋਏ ਹਾਂ ਪਰ ਸਾਡਾ ਦਿਲ ਦਿੱਲੀ ਵਿਖੇ ਹੈ, ਕਿਉਂਕਿ ਸਾਡੇ ਕਿਸਾਨ ਭਰਾ ਅਤੇ ਰਿਸ਼ਤੇਦਾਰ ਉੱਥੇ ਧਰਨੇ 'ਤੇ ਆਰ-ਪਾਰ ਦੀ ਲੜਾਈ ਲੜ ਰਹੇ ਹਨ। ਜੇਕਰ ਇਹ ਕਾਨੂੰਨ ਵਾਪਸ ਨਹੀਂ ਹੋਏ ਤਾਂ ਇਹ ਜੰਗ ਜਾਰੀ ਰਹੀ। ਅਸੀਂ ਵਿਆਹ ਤੋਂ ਬਾਅਦ ਆਪਣੇ ਪਰਿਵਾਰ ਸਣੇ ਦਿੱਲੀ ਧਰਨੇ 'ਚ ਸ਼ਮੂਲੀਅਤ ਕਰਾਂਗੇ।


ਇਹ ਵੀ ਪੜ੍ਹੋ: ਮਾਂ ਦੀ ਘਟੀਆ ਹਰਕਤ: 2 ਸਾਲ ਦੀ ਮਾਸੂਮ ਬੱਚੀ ਮੰਦਿਰ 'ਚ ਛੱਡੀ, ਵਜ੍ਹਾ ਜਾਣ ਹੋਵੋਗੇ ਹੈਰਾਨ
ਨੋਟ: ਵਿਆਹਾਂ ਸਮਾਰੋਹਾਂ ਦੌਰਾਨ ਦਿੱਸ ਰਹੇ ਕਿਸਾਨੀ ਰੰਗ ਨੂੰ ਲੈ ਕੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਸਾਨਾਂ ਦੇ ਹੱਕ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
NEXT STORY