ਲੁਧਿਆਣਾ (ਰਾਮ)- ਦਿੱਲੀ ਗਏ ਇਕ ਨੌਜਵਾਨ ਦੇ ਲਾਪਤਾ ਹੋਣ ਤੋਂ ਬਾਅਦ ਅਗਵਾ ਦਾ ਸ਼ੱਕ ਜਤਾਇਆ ਗਿਆ ਹੈ। ਇਸ ਸਬੰਧੀ ਮੋਤੀ ਨਗਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਅਗਵਾ ਦਾ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲ ਦੀ ਘੜੀ ਪੁਲਸ ਨੌਜਵਾਨ ਅਤੇ ਮੁਲਜ਼ਮ ਦੋਵਾਂ ਦੀ ਭਾਲ ’ਚ ਜੁਟੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਸਰਕਾਰੀ ਸਕੂਲ ਦੇ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਗੰਦਾ ਕੰਮ
ਸ਼ਿਕਾਇਤਕਰਤਾ ਅਰਵਿੰਦ ਉਪਾਧਿਆਏ ਵਾਸੀ ਮਹਾਵੀਰ ਐਨਕਲੇਵ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਭਰਾ ਸ਼ੁਭਮ ਉਪਾਧਿਆਏ (30) ਬੀਤੀ 13 ਅਪ੍ਰੈਲ ਨੂੰ ਦਿੱਲੀ ਸਥਿਤ ਘਰ ਲਈ ਰਵਾਨਾ ਹੋਇਆ ਸੀ ਪਰ ਉਥੇ ਨਹੀਂ ਪੁੱਜਾ। ਪਰਿਵਾਰ ਵਾਲਿਆਂ ਨੇ ਜਦੋਂ ਸ਼ੁਭਮ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਤਾਂ ਉਸ ਦਾ ਮੋਬਾਈਲ ਵੀ ਬੰਦ ਮਿਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 18 ਤੇ 19 ਅਪ੍ਰੈਲ ਲਈ ਵੱਡੀ ਚਿਤਾਵਨੀ! ਹੁਣ ਤੋਂ ਹੀ ਕਰ ਲਓ ਤਿਆਰੀ
ਅਰਵਿੰਦਰ ਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਸ਼ੁਭਮ ਨੂੰ ਅਗਵਾ ਕਰ ਕੇ ਕਿਤੇ ਲੁਕੋ ਰੱਖਿਆ ਹੈ। ਪੁਲਸ ਨੇ ਆਈ. ਪੀ. ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਸ਼ੁਭਮ ਦੀ ਲੋਕੇਸ਼ਨ ਟ੍ਰੇਸ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਾਇਆ ਨਹੀਂ ਦੇ ਰਹੇ ਸੀ ਕਿਰਾਏਦਾਰ, ਅੱਕ ਕੇ ਮਕਾਨ ਮਾਲਕ ਨੇ ਹੀ ਕਰ ਲਈ ਖ਼ੁਦਕੁਸ਼ੀ
NEXT STORY