ਬੇਗੋਵਾਲ (ਰਜਿੰਦਰ)- ਕਪੂਰਥਲਾ ਦੇ ਬੇਗੋਵਾਲ ਸ਼ਹਿਰ ਵਿੱਚੋਂ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ 23 ਸਾਲਾ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕਲ ਦੇ ਰੂਪ ਵਿਚ ਹੋਈ ਹੈ। ਉਕਤ ਨੌਜਵਾਨ ਬੇਗੋਵਾਲ ਦੇ ਵਾਰਡ ਨੰਬਰ 9 ਦੇ ਚੜ੍ਹਦੀ ਪੱਤੀ ਮੁਹੱਲੇ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

ਦੱਸਿਆ ਜਾ ਰਿਹਾ ਹੈ ਕਿ ਦੋ ਫਾਇਰ ਹੋਏ ਹਨ ਪਰ ਹਾਲੇ ਤੱਕ ਪੁਲਸ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਦੂਜੇ ਪਾਸੇ ਪੁਲਸ ਵੱਲੋਂ ਮੁਸਤੈਦੀ ਨਾਲ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਕਪੂਰਥਲਾ: ਧੀ ਦਾ ਮੂੰਹ ਵੇਖਣਾ ਵੀ ਨਾ ਹੋਇਆ ਨਸੀਬ, ਜਨਮ ਦੇਣ ਦੇ ਬਾਅਦ ਮਾਂ ਨੇ ਤੋੜ ਦਿੱਤਾ ਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਗੁਰੂ ਨਗਰੀ ’ਚ ਕੋਰੋਨਾ ਦੇ ਪਾਈ ਠੱਲ: 140 ਲੋਕਾਂ ਦੀ ਹੋਈ ਘਰ ਵਾਪਸੀ, 2 ਦੀ ਮੌਤ
NEXT STORY