ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ, ਅਮਰੀਕ)— ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਬੁਲੋਵਾਲ ਅਧੀਨ ਪੈਂਦੇ ਪਿੰਡ ਚੱਕੋਵਾਲ 'ਚ ਕਰੀਬ 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਨ ਕਰਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਰੂਪ 'ਚ ਹੋਈ ਹੈ।
ਜਲੰਧਰ: ਖਾਲੀ ਪਲਾਟ 'ਚੋਂ ਮਿਲੇ ਨਵਜੰਮੇ ਬੱਚੇ ਨੇ ਤੋੜਿਆ ਦਮ, ਪ੍ਰੇਮੀ-ਪ੍ਰੇਮਿਕਾ ਬਾਰੇ ਹੋਏ ਵੱਡੇ ਖੁਲਾਸੇ

ਉਕਤ ਵਾਰਦਾਤ ਨੂੰ ਅੰਜਾਮ ਉਸ ਸਮੇਂ ਦਿੱਤਾ ਗਿਆ ਜਦੋਂ ਕਰਨਦੀਪ ਸਿੰਘ ਕਿਸੇ ਵਿਆਹ ਪਾਰਟੀ ਸਮਾਗਮ 'ਚੋਂ ਹੋ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਨੌਜਵਾਨ ਘਰ ਨੇੜੇ ਪਹੁੰਚਿਆ ਤਾਂ ਪਿੰਡ ਦੇ ਹੀ ਕੁਝ ਲੋਕ ਅਤੇ ਕੁਝ ਬਾਹਰੋਂ ਆਏ ਲੋਕਾਂ ਨੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਕਰਨਦੀਪ ਗੰਭੀਰ ਹਾਲਤ 'ਚ ਜ਼ਖਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਦਸੂਹਾ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਖੂਨ ਨਾਲ ਲਥਪਥ ਮਿਲੀ ਲਾਸ਼

ਮੌਕੇ 'ਤੇ ਪਹੁੰਚੇ ਕਰਨਦੀਪ ਦੇ ਪਰਿਵਾਰ ਸਣੇ ਪਿੰਡ ਦੇ ਲੋਕ ਉਸ ਨੂੰ ਹਸਪਤਾਲ ਲਿਜਾਣ ਲੱਗੇ ਤਾਂ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਕਰਨਦੀਪ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬੁੱਲੋਵਾਲ 'ਚ ਤਾਇਨਾਤ ਐੱਸ. ਐੱਚ. ਓ. ਅਜਮੇਰ ਸਿੰਘ ਪੁਲਸ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਤਾਲ ਪੋਸਟਮਾਰਟਮ ਲਈ ਭੇਜੀ।
ਇਹ ਵੀ ਪੜ੍ਹੋ: ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਸਾਜਿਸ਼ ਤਹਿਤ ਕੀਤਾ ਗਿਆ ਮੇਰੇ ਭਤੀਜੇ ਦਾ ਕਤਲ
ਚੱਕੋਵਾਲ ਸ਼ੇਖਾਂ ਪਿੰਡ 'ਚ ਕਤਲ ਦਾ ਸ਼ਿਕਾਰ ਹੋਏ ਕਰਨਦੀਪ ਦੇ ਚਾਚਾ ਅਤੇ ਪਰਿਵਾਰ ਨੇ ਦੋਸ਼ ਲਗਾਏ ਕਿ ਕਰਨਦੀਪ ਦੇ ਕਤਲ 'ਚ ਸ਼ਾਮਲ ਲੋਕ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਾਜਿਸ਼ ਤਹਿਤ ਪਹਿਲਾਂ ਕਰਨਦੀਪ ਨੂੰ ਵਿਆਹ 'ਚ ਸ਼ਾਮਲ ਹੋਣ ਲਈ ਬਾਹਰ ਲਿਜਾਇਆ ਗਿਆ। ਵਿਆਹ ਤੋਂ ਵਾਪਸ ਆਉਂਦੇ ਸਮੇਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਮੁਲਜ਼ਮਾਂ ਨੇ ਘਰ ਦੇ ਨੇੜੇ ਪਹੁੰਚਦੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਪਰਿਵਾਰ ਮੁਤਾਬਕ ਹਮਲੇ ਦਾ ਕਾਰਨ ਤਾਲਾਬੰਦੀ 'ਚ ਹੋਈ ਮਾਮੂਲੀ ਗੱਲ ਨੂੰ ਲੈ ਕੇ ਰੰਜਿਸ਼ ਦੱਸੀ ਜਾ ਰਹੀ ਹੈ।

ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਕੀਤਾ ਮਾਮਲਾ ਦਰਜ: ਐੱਸ.ਐੱਚ.ਓ.
ਦੇਰ ਰਾਤ ਥਾਣਾ ਬੁੱਲੋਵਾਲ 'ਚ ਤਾਇਨਾਤ ਐੱਸ. ਐੱਚ. ਓ. ਅਜਮੇਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਸੀ। ਪੁਲਸ ਨੇ ਕਰਨਦੀਪ ਦੇ ਪਿਤਾ ਦੇ ਬਿਆਨ 'ਤੇ ਕੁੱਲ 8 ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਨਾਲ 148 ਅਤੇ 149 ਦੇ ਅਧੀਨ ਕੇਸ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ। ਪੁਲਸ ਮੁਤਾਬਕ ਜਲਦੀ ਹੀ ਕਤਲ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹਰਵਿੰਦਰ ਕੌਰ ਮਿੰਟੀ ਬੋਲੀ, ਕੈਪਟਨ ਨੂੰ ਸਿਰਫ 'ਨੂਰ' ਦੀ ਚਿੰਤਾ, ਚਿੱਠੀ ਲਿਖ ਮੰਗੀ ਇੱਛਾ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਜਾਨਵਰਾਂ ਨੇ ਬੁਰੀ ਤਰ੍ਹਾਂ ਨੋਚੀ ਲਾਸ਼
NEXT STORY