ਕਪੂਰਥਲਾ (ਭੂਸ਼ਣ/ਮਲਹੋਤਰਾ)-ਨਿੱਜੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੇ 5 ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਢਿੱਲਵਾਂ ਖੇਤਰ ’ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਥਾਣਾ ਢਿੱਲਵਾਂ ਦੀ ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਪੱਤੀ ਲਾਧੂ ਕੀ ਥਾਣਾ ਢਿੱਲਵਾਂ ਨੇ ਢਿੱਲਵਾਂ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦਾ ਬੇਟਾ ਹਰਦੀਪ ਸਿੰਘ ਉਰਫ਼ ਦੀਪਾ ਦੀ ਆਪਣੇ ਪਿੰਡ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਹੈੱਪੀ ਪੁੱਤਰ ਮੰਗਲ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਸ ਦੇ ਬੇਟੇ ਦਾ ਗੁਰਪ੍ਰੀਤ ਸਿੰਘ ਉਰਫ਼ ਹੈੱਪੀ ਨਾਲ ਝਗੜਾ ਹੋਇਆ ਸੀ, ਜਿਸ ਨੂੰ ਲੈ ਕੇ ਥਾਣਾ ਢਿੱਲਵਾਂ ਦੀ ਪੁਲਸ ਨੇ ਉਸ ਦੇ ਬੇਟੇ ਹਰਦੀਪ ਸਿੰਘ ਉਰਫ਼ ਦੀਪਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਲੈ ਕੇ ਉਸ ਦਾ ਬੇਟਾ ਅਕਸਰ ਘਰ ਤੋਂ ਬਾਹਰ ਰਹਿੰਦਾ ਸੀ।
ਇਹ ਵੀ ਪੜ੍ਹੋ- ਜਲੰਧਰ ਜ਼ਿਲ੍ਹੇ 'ਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ
ਬੀਤੀ ਰਾਤ ਉਸ ਦਾ ਬੇਟਾ ਉਸ ਤੋਂ ਪਹਿਲਾਂ ਘਰ ਆਇਆ ਅਤੇ ਬੈਂਕ ਦੀ ਕਾਪੀ ਲੈ ਕੇ ਘਰ ਤੋਂ ਨਿਕਲ ਗਿਆ। ਇਸੇ ਦੌਰਾਨ ਉਸ ਨੂੰ ਘਰ ਦੇ ਬਾਹਰ ਆਪਣੇ ਬੇਟੇ ਦੀਆਂ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ, ਜਦੋਂ ਉਹ ਆਪਣੀ ਪਤਨੀ ਦੇ ਨਾਲ ਘਰ ਦੀ ਛੱਤ ’ਤੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਗੁਰਪ੍ਰੀਤ ਸਿੰਘ ਉਰਫ਼ ਹੈੱਪੀ ਆਪਣੇ 5 ਸਾਥੀਆਂ ਦੇ ਨਾਲ ਮਿਲ ਕੇ ਉਸ ਦੇ ਬੇਟੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਿਹਾ ਹੈ ਅਤੇ ਉਸ ਦਾ ਬੇਟਾ ਹਰਦੀਪ ਸਿੰਘ ਉਰਫ਼ ਦੀਪਾ ਆਪਣੇ ਬਚਾਅ ਦੇ ਲਈ ਚੀਕਾਂ ਮਾਰ ਰਿਹਾ ਹੈ।
ਇਸ ਦੌਰਾਨ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਹੈੱਪੀ ਆਪਣੇ ਸਾਥੀਆਂ ਨਾਲ ਉੱਥੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਉਹ ਆਪਣੇ ਬੇਟੇ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਜਲੰਧਰ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਢਿੱਲਵਾਂ ਦੀ ਪੁਲਸ ਨੇ ਮ੍ਰਿਤਕ ਹਰਦੀਪ ਸਿੰਘ ਉਰਫ਼ ਦੀਪਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉੱਥੇ ਹੀ ਮੁਲਜਮ ਗੁਰਪ੍ਰੀਤ ਸਿੰਘ ਉਰਫ਼ ਹੈੱਪੀ ਅਤੇ ਉਸ ਦੇ 5 ਹੋਰ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਅਜੇ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ 'ਤੇ ਬਟਾਲਾ 'ਚ ਸਜਾਇਆ ਮਹਾਨ ਨਗਰ ਕੀਰਤਨ, ਦੇਖੋ ਤਸਵੀਰਾਂ
NEXT STORY