ਕਪੂਰਥਲਾ/ਜਲੰਧਰ- ਕਪੂਰਥਲਾ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਲੰਧਰ ਦੇ ਚਿੱਟੀ ਪਿੰਡ ਦੇ ਰਹਿਣ ਵਾਲੇ ਇਮਾਮ ਹੁਸੈਨ (30) ਦੇ ਰੂਪ ਵਿਚ ਹੋਈ ਹੈ। ਘਟਨਾ ਔਜਲਾ ਜੋਗੀ ਪਿੰਡ ਦੇ ਕੋਲ ਧਾਰੀਵਾਲ ਦੋਨਾ ਜਾਣ ਵਾਲੇ ਸੜਤ ਦੀ ਹੈ। ਸਭ ਤੋਂ ਪਹਿਲਾਂ ਰਾਹਗੀਰਾਂ ਨੇ ਲਾਸ਼ ਨੂੰ ਸੜਕ 'ਤੇ ਪਈ ਵੇਖਿਆ। ਇਸ ਦੇ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਡੇਰਾ ਮੁਖੀ ਗੁਰਿੰਦਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ
ਵਾਰਦਾਤ ਦੀ ਸੂਚਨਾ ਪਾ ਕੇ ਥਾਣਾ ਸਦਰ ਦੀ ਪੁਲਸ ਟੀਮ ਮੌਕੇ ਉਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ। ਡੀ. ਐੱਸ. ਪੀ. ਸਬ ਡਿਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪੁਰਾਣੀ ਰੰਜਿਸ਼ ਦੇ ਕਾਰਨ ਕਤਲ ਹੋਣ ਦੀ ਗੱਲ ਸਾਹਮਣੇ ਆਈ ਹੈ। ਥਾਣਾ ਸਦਰ ਦੀ ਐੱਸ.ਐੱਚ.ਓ. ਪ੍ਰਭਜੋਤ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਮੁਤਾਬਕ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਸਰਕਾਰ ਪੰਜਾਬ ਨਾਲ ਹਰ ਕਦਮ 'ਤੇ ਖੜ੍ਹੀ : ਪਰਮਪਾਲ ਸਿੱਧੂ
NEXT STORY