ਜਲੰਧਰ (ਮਹੇਸ਼)– ਨਵੇਂ ਸਾਲ ਵਾਲੇ ਦਿਨ 1 ਜਨਵਰੀ ਨੂੰ ਕਪੂਰਥਲਾ ਰੋਡ ’ਤੇ ਸਪੋਰਟਸ ਕਾਲਜ ਨੇੜੇ 3 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਨਾਲ ਜ਼ਖ਼ਮੀ ਕੀਤੇ ਗਏ 31 ਸਾਲ ਦੇ ਨੌਜਵਾਨ ਨੇ ਬੀਤੇ ਦਿਨ ਇਕ ਨਿੱਜੀ ਹਸਪਤਾਲ ਵਿਚ ਦਮ ਤੋੜ ਦਿੱਤਾ। ਉਹ 26 ਦਿਨਾਂ ਤੋਂ ਹਸਪਤਾਲ ਵਿਚ ਇਲਾਜ ਅਧੀਨ ਸੀ ਅਤੇ ਉਸ ਦੀ ਹਾਲਤ ਡਾਕਟਰਾਂ ਵੱਲੋਂ ਲਗਾਤਾਰ ਨਾਜ਼ੁਕ ਦੱਸੀ ਜਾ ਰਹੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 24 ਘੰਟੇ ਅਹਿਮ! Alert ਹੋ ਗਿਆ ਜਾਰੀ, 30 ਜਨਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਪੁੱਤਰ ਬਲਬੀਰ ਸਿੰਘ ਨਿਵਾਸੀ ਨਿਊ ਦਸਮੇਸ਼ ਨਗਰ, ਮਾਡਲ ਹਾਊਸ, ਜਲੰਧਰ ਦੇ ਰੂਪ ਵਿਚ ਹੋਈ ਹੈ। ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਜੈਇੰਦਰ ਸਿੰਘ ਨੇ ਦੱਸਿਆ ਕਿ ਜਿਸ ਦਿਨ ਜਗਦੀਪ ਸਿੰਘ ’ਤੇ ਹਮਲਾ ਕੀਤਾ ਗਿਆ ਸੀ, ਪੁਲਸ ਨੇ ਉਸੇ ਦਿਨ ਕ੍ਰਿਸ਼ਨਾ ਪੁੱਤਰ ਸੁਦੇਸ਼ ਕੁਮਾਰ ਨਿਵਾਸੀ ਸਰਸਵਤੀ ਵਿਹਾਰ ਹਾਲ ਵਾਸੀ ਸੰਗਤ ਸਿੰਘ ਨਗਰ ਜਲੰਧਰ ਅਤੇ ਉਸ ਦੇ 2 ਹੋਰ ਅਣਪਛਾਤੇ ਸਾਥੀਆਂ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ, ਜਿਸ ਵਿਚ ਹੁਣ ਜਗਦੀਪ ਸਿੰਘ ਦੀ ਮੌਤ ਦੇ ਬਾਅਦ ਕਤਲ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਰੈਣਕ ਬਾਜ਼ਾਰ 'ਚ ਪੈ ਗਈ ਹਫ਼ੜਾ-ਦਫ਼ੜੀ! ਚੱਲੇ ਇੱਟਾਂ-ਰੋੜੇ, ਹੈਰਾਨ ਕਰੇਗਾ ਪੂਰਾ ਮਾਮਲਾ
ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਬੁੱਧਵਾਰ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਕ੍ਰਿਸ਼ਨਾ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਕ੍ਰਿਸ਼ਨਾ ਤਕ ਪਹੁੰਚਣ ਲਈ ਪੁਲਸ ਫਿਲਹਾਲ ਉਸ ਦੀ ਮਾਂ ਅਤੇ ਭੈਣ ਨੂੰ ਪੁੱਛਗਿੱਛ ਵਾਸਤੇ ਥਾਣੇ ਲਿਆਈ ਹੈ।
ਇਹ ਵੀ ਪੜ੍ਹੋ: ਕੁਰਸੀ ਪਿੱਛੇ ਹੱਥੋਪਾਈ ਹੋਏ 'ਆਪ' ਵਿਧਾਇਕ ਤੇ ਕੌਂਸਲ ਪ੍ਰਧਾਨ, ਲਾਏ ਗੰਭੀਰ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ਨੇ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
NEXT STORY