ਜਲੰਧਰ (ਵੈੱਬ ਡੈਸਕ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਪੰਜਾਬ ਵਿਚ ਅਪਰਾਧਾਂ ਖ਼ਿਲਾਫ਼ ਜਾਰੀ ਕਾਰਵਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਵਿੱਕੀ ਗੌਂਡਰ ਗੁਰੱਪ ਦਾ ਪਰਦਾਫ਼ਾਸ਼ ਕਰਦੇ ਹੋਏ ਗੈਂਗ ਨਾਲ ਸੰਬੰਧਤ ਇਕ ਮੈਂਬਰ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਕੋਲੋਂ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਿਸ ਦਿਨ ਕੇਂਦਰ ’ਚ ‘ਆਪ’ ਦੀ ਸਰਕਾਰ ਬਣੇਗੀ, ਉਸ ਦਿਨ ਭ੍ਰਿਸ਼ਟਾਚਾਰ ਬੰਦ ਹੋ ਜਾਵੇਗਾ : ਭਗਵੰਤ ਮਾਨ
ਇਹ ਗਰੋਹ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰਾਂ ਵਿੱਚ ਸ਼ਾਮਲ ਹੈ।ਪੁਲਸ ਨੇ ਐੱਫ਼. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਕੋਲੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਉਜੜਿਆ ਪਰਿਵਾਰ, ਜਨਮ ਦਿਨ ਵਾਲੇ ਦਿਨ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਉਥੇ ਹੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ 14 ਕੇਸ ਪੈਂਡਿੰਗ ਹਨ ਅਤੇ ਉਹ ਨਾਜਾਇਜ਼ ਅਸਲੇ ਅਤੇ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਸੰਗਠਿਤ ਜੁਰਮਾਂ ਵਿਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿੱਕੀ ਗੌਂਡਰ ਗਿਰੋਹ ਦਾ ਇਕ ਮੈਂਬਰ ਸ਼ਹਿਰ ਵਿਚ ਸਰਗਰਮ ਹੈ ਅਤੇ ਜਲੰਧਰ ਤੇ ਹੋਰਨਾਂ ਸ਼ਹਿਰਾਂ ਵਿਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਸਮੇਤ ਕਈ ਜੁਰਮਾਂ ਵਿਚ ਸ਼ਾਮਲ ਹੈ।
ਸੀ. ਪੀ. ਨੇ ਦੱਸਿਆ ਕਿ ਕਾਬੂ ਮੁਲਜ਼ਮ ਇਕ ਭਗੌੜਾ ਮੁਲਜ਼ਮ ਸੀ, ਜੋ ਇਨ੍ਹਾਂ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰ ਕੇ ਹੋਰ ਵੀ ਜੁਰਮ ਕਰਨ ਦੀ ਫਿਰਾਕ ਵਿਚ ਸੀ। ਉਨ੍ਹਾਂ ਦੱਸਿਆ ਕਿ ਮੁਖਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੁਰਿੰਦਰ ਕੁਮਾਰ ਵਾਸੀ ਕੁਆਰਟਰ ਨੰਬਰ 1, ਜਲੰਧਰ ਨਗਰ ਨਿਗਮ ਨੂੰ ਜੌਹਲ ਮਾਰਕੀਟ ਨੇੜਿਓਂ ਕਾਬੂ ਕੀਤਾ। ਕਾਬੂ ਮੁਲਜ਼ਮ ਕੋਲੋਂ ਇਕ .32 ਬੋਰ ਦਾ ਪਿਸਤੌਲ, ਇਕ ਮੈਗਜ਼ੀਨ ਅਤੇ 5 ਕਾਰਤੂਸ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਸੁਰਿੰਦਰ ਕੁਮਾਰ ਨੇ ਕਈ ਜੁਰਮਾਂ ਵਿਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ।
ਪੁਲਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮ ਨੇ ਇਕ ਹੋਰ ਦੇਸੀ ਪਿਸਤੌਲ, 315 ਬੋਰ ਦਾ ਇਕ ਦੇਸੀ ਕੱਟਾ ਅਤੇ 260 ਗ੍ਰਾਮ ਹੈਰੋਇਨ ਰੱਖਣ ਦੀ ਗੱਲ ਵੀ ਕਬੂਲ ਕੀਤੀ, ਜੋ ਕਿ ਉਸ ਕੋਲੋਂ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਮੁਲਜ਼ਮ ਖ਼ਿਲਾਫ਼ ਥਾਣਾ ਨੰਬਰ 6 ਵਿਚ ਐੱਫ਼. ਆਈ. ਆਰ. ਨੰਬਰ 83, ਅਸਲਾ ਐਕਟ, 21 ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਨੰਗਲ 'ਚ ਰੂਹ ਕੰਬਾਊ ਘਟਨਾ, ਖੇਡ-ਖੇਡ 'ਚ ਪਾਣੀ ਦੀ ਬਾਲਟੀ 'ਚ ਡੁੱਬਿਆ ਸਵਾ ਸਾਲ ਦਾ ਬੱਚਾ, ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਕਰ ਤੁਸੀਂ ਵੀ Pain Killer ਲੈ ਰਹੇ ਹੋ ਤਾਂ ਹੋ ਜਾਓ ਸਾਵਧਾਨ! ਜ਼ਰਾ ਧਿਆਨ ਨਾਲ ਪੜ੍ਹੋ ਇਹ ਖ਼ਬਰ
NEXT STORY