ਬਟਾਲਾ(ਸੈਂਡੀ/ਕਲਸੀ)— ਇਥੋਂ ਦੇ ਨਜ਼ਦੀਕੀ ਪਿੰਡ ਗੰਡੇਕੇ ਵਿਖੇ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਬਲਵਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਗੰਡੇਕੇ ਨੇ ਦੱਸਿਆ ਕਿ ਉਸ ਦਾ ਲੜਕਾ ਰਜਿੰਦਰ ਸਿੰਘ ਕਾਫੀ ਪੜ੍ਹਿਆ-ਲਿਖਿਆ ਸੀ। ਉਹ ਨੌਕਰੀ ਦੀ ਤਲਾਸ਼ ਵਿੱਚ ਸੀ ਪਰ ਨੌਕਰੀ ਨਾ ਮਿਲਣ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ। ਇਸੇ ਕਰਕੇ ਉਸ ਨੇ ਐਤਵਾਰ ਦੀ ਰਾਤ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ, ਜਿਸ ਨਾਲ ਇਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਘੁੰਮਾਣ ਦੇ ਏ. ਐੱਸ. ਆਈ. ਮਨਬੀਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਮਾਤਾ ਦੇ ਬਿਆਨਾ 'ਤੇ 174 ਦੀ ਕਾਰਵਾਈ ਕਰ ਦਿੱਤੀ ਹੈ ਅਤੇ ਲਾਸ਼ ਦਾ ਸਿਵਲ ਹਸਪਤਾਲ ਪੋਸਟਮਾਟਮ ਕਰਵਾਇਆ ਜਾ ਰਿਹਾ ਹੈ।
ਰਾਧੇ ਮਾਂ 'ਤੇ ਇਕ ਵਾਰ ਫਿਰ ਵਰ੍ਹੀ ਡੋਲੀ ਬਿੰਦਰਾ, ਹਨੀਪ੍ਰੀਤ ਦੇ ਮਾਮਲੇ 'ਚ ਵੀ ਦਿੱਤਾ ਵੱਡਾ ਬਿਆਨ (ਵੀਡੀਓ)
NEXT STORY