ਜਲੰਧਰ (ਮਹੇਸ਼)- ਕਮਿਸ਼ਨਰੇਟ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਦਾਦੂਵਾਲ ’ਚ 23 ਸਾਲਾ ਨੌਜਵਾਨ ਵੱਲੋਂ ਸ਼ਮਸ਼ਾਨਘਾਟ ਵਿਖੇ ਜਾ ਕੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪੁੱਜੇ ਐੱਸ. ਐੱਚ. ਓ. ਰੁਪਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦਾਦੂਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼
ਮਨੀਸ਼ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਗਏ ਬਿਆਨ ’ਚ ਦੱਸਿਆ ਕਿ ਉਨ੍ਹਾਂ ਦਾ ਬੇਟਾ ਰਾਤ 9 ਵਜੇ ਬਿਨਾਂ ਕੁਝ ਦੱਸੇ ਘਰੋਂ ਬਾਹਰ ਚਲਾ ਗਿਆ ਸੀ ਅਤੇ ਸਾਰੀ ਰਾਤ ਵਾਪਸ ਨਹੀਂ ਪਰਤਿਆ। ਉਹ ਸਾਰੀ ਰਾਤ ਮਨੀਸ਼ ਦੀ ਭਾਲ ਕਰਦੇ ਰਹੇ ਪਰ ਕਿਧਰੇ ਨਾ ਮਿਲਿਆ। ਸਵੇਰੇ ਕਿਸੇ ਤੋਂ ਸੂਚਨਾ ਮਿਲੀ ਕਿ ਉਸ ਦੀ ਲਾਸ਼ ਸ਼ਮਸ਼ਾਨ ਘਾਟ ਦਰੱਖ਼ਤ ’ਤੇ ਲਟਕ ਰਹੀ ਸੀ। ਪੁਲਸ ਨੇ ਮਿ੍ਰਤਕ ਦੇ ਪਿਤਾ ਪਰਮਜੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਮਿ੍ਰਤਕ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ, ਉਥੇ ਹੀ ਜਵਾਨ ਪੁੱਤ ਵੱਲੋਂ ਚੁੱਕੇ ਗਏ ਅਜਿਹੇ ਕਦਮ ਨੂੰ ਲੈ ਕੇ ਪਰਿਵਾਰ ਵਾਲੇ ਹੈਰਾਨ ਹਨ ਅਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ :ਕੋਵਿਡ ਵੈਕਸੀਨ ਨਾ ਲੁਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
'ਨਵਜੋਤ ਸਿੱਧੂ' ਬਾਰੇ 'ਯੋਗਰਾਜ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
NEXT STORY