ਜਲੰਧਰ(ਮਹੇਸ਼)— ਕਾਕੀ ਪਿੰਡ ਰਾਮਾ ਮੰਡੀ ਵਾਸੀ ਅਮਨ ਨਾਂ ਦੇ ਇਕ ਨੌਜਵਾਨ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਪਤੀ-ਪਤਨੀ ਬੌਬੀ ਅਤੇ ਸੁਖਦੀਪ ਨੂੰ ਵੀਰਵਾਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਐੱਸ. ਐੱਚ. ਓ. ਰਾਮਾ ਮੰਡੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਮ੍ਰਿਤਕ ਅਮਨ ਪੁੱਤਰ ਮਹਿੰਦਰ ਪਾਲ ਦੀ ਮਾਂ ਰਾਣੀ ਦੇ ਬਿਆਨਾਂ 'ਤੇ ਉਸ ਦੇ ਪੁੱਤ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਨੂੰ ਲੈ ਕੇ ਬੌਬੀ ਅਤੇ ਉਸ ਦੀ ਪਤਨੀ ਸੁਖਦੀਪ ਦੇ ਖਿਲਾਫ ਆਈ. ਪੀ. ਸੀ. ਦੀ ਧਾਰਾ 306 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਮਨ ਸੁਖਦੀਪ ਦਾ ਪ੍ਰੇਮੀ ਸੀ ਅਤੇ ਜਦੋਂ ਇਸ ਗੱਲ ਦਾ ਸੁਖਦੀਪ ਦੇ ਪਤੀ ਨੂੰ ਪਤਾ ਲੱਗਾ ਤਾਂ ਸੁਖਦੀਪ ਨੇ ਆਪਣੇ ਪਤੀ ਨੂੰ ਇਹ ਕਹਿ ਦਿੱਤਾ ਕਿ ਅਮਨ ਉਸ ਨੂੰ ਤੰਗ ਪਰੇਸ਼ਾਨ ਕਰਦਾ ਹੈ, ਜਿਸ 'ਤੇ ਬੌਬੀ ਨੇ ਅਮਨ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਧਮਕੀਆਂ ਵੀ ਦਿੱਤੀਆਂ, ਜਿਸ ਤੋਂ ਬਾਅਦ ਅਮਨ ਨੇ ਖੁਦਕੁਸ਼ੀ ਕਰ ਲਈ। ਥਾਣਾ ਮੁਖੀ ਰਾਜੇਸ਼ ਠਾਕੁਰ ਮੁਤਾਬਕ ਰਿਮਾਂਡ 'ਤੇ ਲਿਆਂਦੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਅਮਨ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
40 ਲੱਖ ਰੁਪਏ ਹੜੱਪਣ ਦੇ ਦੋਸ਼ 'ਚ ਅਨੇਕਾਂ ਖਿਲਾਫ ਪਰਚਾ ਦਰਜ
NEXT STORY