ਜਲੰਧਰ (ਸ਼ੋਰੀ)-ਥਾਣਾ ਨੰ. 4 ਅਧੀਨ ਪੈਂਦੇ ਪੀਰ ਬੋਦਲਾਂ ਬਾਜ਼ਾਰ ਵਿਚ ਇਕ 29 ਸਾਲਾ ਨੌਜਵਾਨ ਨੇ ਆਪਣੀ ਮਾਂ ਦੀ ਚੁੰਨੀ ਦਾ ਫਾਹਾ ਬਣਾ ਕੇ ਪੱਖੇ ਨਾਲ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਖ਼ੁਲਾਸਾ ਉਸ ਸਮੇਂ ਹੋਇਆ, ਜਦੋਂ ਮਾਂ ਨੇ ਵੇਖਿਆ ਕਿ ਉਸ ਦੇ ਪੁੱਤਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਹੈ ਅਤੇ ਉਹ ਲੋਕਾਂ ਦੀ ਮਦਦ ਨਾਲ ਆਪਣੇ ਬੇਟੇ ਨੂੰ ਹੇਠਾਂ ਲਾਹ ਕੇ ਇਲਾਜ ਲਈ ਹਸਪਤਾਲ ਲੈ ਕੇ ਗਈ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: ਭਾਰਤ-ਪਾਕਿ ਦੀ ਵੰਡ ਦੌਰਾਨ ਹੋਏ ਕਤਲੇਆਮ ਦੀ ਸੁਣੋ ਅਸਲ ਕਹਾਣੀ, ਬਜ਼ੁਰਗ ਨੇ ਸੁਣਾਈਆਂ ਸੱਚੀਆਂ ਗੱਲਾਂ
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਾਘਵ ਸ਼ਰਮਾ ਉਰਫ ਮੋਹਿਤ ਪੁੱਤਰ ਸਵ. ਸ਼ਾਮ ਲਾਲ ਵਜੋਂ ਹੋਈ ਹੈ। ਉਸ ਦੀ ਮਾਂ ਪੇਨੂ ਬਾਲਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਬੇਟਾ ਰੈਣਕ ਬਾਜ਼ਾਰ ਵਿਚ ਕੱਪੜਿਆਂ ਦੀ ਦੁਕਾਨ ’ਤੇ ਕੰਮ ਕਰਦਾ ਸੀ ਪਰ ਕੋਰੋਨਾ ਦੌਰਾਨ ਲਾਕਡਾਊਨ ਵਿਚ ਉਸ ਦੀ ਨੌਕਰੀ ਚਲੀ ਗਈ। ਇਸ ਕਾਰਨ ਰਾਘਵ ਪ੍ਰੇਸ਼ਾਨ ਰਹਿਣ ਲੱਗਾ ਅਤੇ ਅੱਜ ਸਵੇਰੇ ਜਦੋਂ ਸਮੇਂ ’ਤੇ ਨਾ ਜਾਗਿਆ ਤਾਂ ਉਸ ਦੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।
ਇਹ ਵੀ ਪੜ੍ਹੋ: 'ਕੋਰੋਨਾ' ਹੋਣ 'ਤੇ ਸ਼ਰਮਿੰਦਗੀ ਮਹਿਸੂਸ ਕਰ ਰਹੇ 'ਕਪੂਰਥਲਾ' ਦੇ ਇਸ ਪਿੰਡ ਦੇ ਲੋਕ, ਜਾਣੋ ਕਿਉਂ
ਜਾਂਚ ਅਧਿਕਾਰੀ ਸਬ-ਇੰਸਪੈਕਟਰ ਭਗਤਵੀਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਮਾਮਲੇ ਵਿਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ ਅਤੇ ਸੋਮਵਾਰ ਨੂੰ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਫਿਲੌਰ: ਥਾਣੇਦਾਰ ਦੀ ਧੀ ਨੂੰ ਸੜਕ 'ਤੇ ਰੋਕ ਕੇ ਪਾੜੇ ਕੱਪੜੇ, ਮਾਰਨ ਲਈ ਪਿੱਛੇ ਤਲਵਾਰ ਲੈ ਕੇ ਭੱਜੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਬਠਿੰਡਾ ’ਚ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
NEXT STORY