ਲੁਧਿਆਣਾ (ਨਰਿੰਦਰ ਮਹਿੰਦਰੂ)- ਲੁਧਿਆਣਾ ਦੇ ਭਮਿਆ ਖੇਤਰ ਵਿਚ ਸਥਿਤ ਕ੍ਰਿਸ਼ਨਾ ਨਗਰ ਵਿਚ ਡੇਅਰੀ 'ਤੇ ਕੰਮ ਕਰ ਰਹੇ 24 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਦੂਬੇ ਵਜੋਂ ਹੋਈ ਹੈ। ਉਕਤ ਨੌਜਵਾਨ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦਾ ਰਹਿਣ ਵਾਲਾ ਸੀ।
ਰੂਪਨਗਰ ’ਚ ਦਰਦਨਾਕ ਹਾਦਸਾ, ਸਰਹਿੰਦ ਨਹਿਰ ’ਚ ਨਹਾਉਣ ਗਏ 3 ਬੱਚੇ ਲਾਪਤਾ

ਡੇਅਰੀ ਮਾਲਕ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰਕੇ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੱਸਦੇ-ਵੱਸਦੇ ਉੱਜੜੇ ਦੋ ਪਰਿਵਾਰ, ਫਗਵਾੜਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਵਿਚ ਸੀ ਅਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਇਕ ਸੁਸਾਈਡ ਨੋਟ ਵੀ ਪੋਸਟ ਕੀਤਾ ਹੈ। ਸੁਸਾਈਡ ਨੋਟ ਵਿਚ ਉਕਤ ਨੌਜਵਾਨ ਨੇ ਦੱਸਿਆ ਕਿ ਇਕ ਵਿਅਕਤੀ ਪਿਛਲੇ ਕੁਝ ਦਿਨਾਂ ਤੋਂ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਉਸ ਨੇ ਜਾਨੋ ਮਾਰਨ ਦੀ ਵੀ ਧਮਕੀ ਦਿੱਤੀ ਸੀ। ਇਸੇ ਤੋਂ ਪਰੇਸ਼ਾਨ ਹੋ ਕੇ ਉਕਤ ਨੌਜਵਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਬਿਸਤ ਦੋਆਬ ਨਹਿਰ 'ਚ ਡਿੱਗੀਆਂ ਦੋ ਕਾਰਾਂ, ਦੋ ਨੌਜਵਾਨਾਂ ਦੀ ਮੌਤ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਾਮਲਾ ਘੱਲੂਘਾਰੇ ਸਮੇਂ ਲੱਗੇ ਗੋਲੀਆਂ ਦੇ ਨਿਸ਼ਾਨ ਮਿਟਾਉਣ ਦਾ, ਸਿੱਖ ਯੂਥ ਪਾਵਰ ਆਫ਼ ਪੰਜਾਬ ਜਥੇਬੰਦੀ ਨੇ ਦਿੱਤਾ ਪੱਤਰ
NEXT STORY