ਨਵਾਂਸ਼ਹਿਰ (ਤ੍ਰਿਪਾਠੀ)- ਪਤਨੀ ਅਤੇ ਸਹੁਰਾ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਚਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਔਡ਼ ਦੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਪਤਨੀ ਸਮੇਤ 5 ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਹਿੰਦਰਪਾਲ ਪੁੱਤਰ ਗੁਲਜ਼ਾਰਾ ਰਾਮ ਵਾਸੀ ਪਿੰਡ ਸਾਹਲੋਂ ਨੇ ਦੱਸਿਆ ਕਿ ਉਸ ਦਾ ਵੱਡਾ ਮੁੰਡਾ ਅਜੇ ਕੁਮਾਰ ਜੇ. ਸੀ. ਬੀ. ਮਸ਼ੀਨ ਚਲਾਉਣ ਦਾ ਕੰਮ ਕਰਦਾ ਸੀ। ਅਜੇ ਦਾ ਵਿਆਹ ਜਨਵਰੀ 2019 ਵਿਚ ਸੁਨੀਤਾ ਦੇਵੀ ਪੁੱਤਰੀ ਗਿਆਨ ਚੰਦ ਵਾਸੀ ਨਿਰਮਲ ਨਗਰ ਦੁਗਰੀ ਥਾਣਾ ਦੁਗਰੀ (ਲੁਧਿਆਣਾ) ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੀ ਪਤਨੀ ਉਸ ਨਾਲ ਝਗਡ਼ਾ ਕਰਦੀ ਸੀ ਅਤੇ ਕਈ ਵਾਰ ਰੁੱਸ ਦੇ ਮਾਪਿਆਂ ਦੇ ਘਰ ਚਲੀ ਜਾਂਦੀ ਸੀ।
ਇਹ ਵੀ ਪੜ੍ਹੋ: ਜਲੰਧਰ-ਜੰਮੂ ਹਾਈਵੇਅ ਨੇੜੇ ਵਾਪਰਿਆ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਬੀਮਾਰ ਪਿਤਾ ਦੀ ਮੌਤ
ਉਸ ਨੇ ਦੱਸਿਆ ਕਿ ਇਸ ਸਬੰਧ ’ਚ ਕਈ ਵਾਰ ਪੰਚਾਇਤੀ ਸਮਝੌਤੇ ਹੋ ਚੁੱਕੇ ਹਨ, ਜਿਸ ਵਿਚ ਉਸ ਦੀ ਪਤਨੀ ਅਤੇ ਲਡ਼ਕੇ ਸਹੁਰਾ ਪਰਿਵਾਰ ਵੱਲੋਂ ਕਾਫ਼ੀ ਜਲੀਲ ਕੀਤਾ ਜਾਂਦਾ ਸੀ। ਉਸ ਨੇ ਦੱਸਿਆ ਕਿ ਉਕਤ ਕਾਰਨ ਦੇ ਚਲਦੇ ਹੀ ਉਸ ਨੇ ਮੰਗਲਵਾਰ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਲਡ਼ਕੇ ਦੀ ਮੌਤ ਉਸ ਦੀ ਪਤਨੀ ਅਤੇ ਸਹੁਰਾ ਪਰਿਵਾਰ ਦੇ ਕੁਝ ਲੋਕਾਂ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਚਲਦੇ ਹੋਈ ਹੈ। ਜਵਾਨ ਪੁੱਤ ਵੱਲੋਂ ਚੁੱਕੇ ਅਜਿਹੇ ਖ਼ੌਫ਼ਨਾਕ ਕਦਮ ਨੂੰ ਵੇਖ ਕੇ ਪਰਿਵਾਰ ਦਾ ਰੋ-ਰੋ ਕੇ ਹਾਲ ਬੁਰਾ ਹੋ ਗਿਆ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਸੁਨੀਤਾ ਦੇਵੀ, ਸਰੋਜ, ਸੋਨੂੰ, ਬੋਬੀ ਅਤੇ ਕਮਲਾ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਪਿੰਡ ਸੰਗਲ ਸੋਹਲ ’ਚ ਕੈਮੀਕਲ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤਰਨਤਾਰਨ: ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ
NEXT STORY