ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ਮੁਹੱਲਾ ਸਲਵਾੜਾ 'ਚ ਮੰਗਲਵਾਰ ਦੇਰ ਰਾਤ 29 ਸਾਲਾ ਵਿਅਕਤੀ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੇ ਸੁਸਾਈਡ ਨੋਟ 'ਚ ਪਤਨੀ, ਸੱਸ, ਸਹੁਰਾ ਅਤੇ ਪਤਨੀ ਦੇ ਪ੍ਰੇਮੀ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਉਥੇ ਹੀ ਮਾਡਲ ਟਾਊਨ ਦੀ ਪੁਲਸ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਪਰੇਸ਼ਾਨ ਕਰਕੇ ਮਰਨ ਲਈ ਮਜਬੂਰ ਕਰਨ ਦੇ ਦੋਸ਼ ਵਿਚ ਪਤਨੀ ਸਮੇਤ ਉਸ ਦੇ ਮਾਤਾ-ਪਿਤਾ ਅਤੇ ਪ੍ਰੇਮੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਦੀਪਕ ਵਾਸੀ ਪਿੰਡ ਤਲਵਾੜਾ ਵਜੋਂ ਹੋਈ ਹੈ। ਦੀਪਕ ਕੁਮਾਰ ਉਰਫ਼ ਸਾਗਰ ਬਾਕਸਿੰਗ ਅਤੇ ਜੂਡੋ ਦਾ ਖਿਡਾਰੀ ਸੀ ਅਤੇ ਇਕ ਨਿੱਜੀ ਹਸਪਤਾਲ ਵਿੱਚ ਐਂਬੂਲੈਂਸ ਚਲਾਉਂਦਾ ਸੀ। ਮਰਨ ਤੋਂ ਪਹਿਲਾਂ ਉਸ ਨੇ ਇਕ ਸੁਸਾਈਡ ਨੋਟ ਲਿਖਿਆ ਅਤੇ ਇਕ ਵੀਡੀਓ ਬਣਾ ਕੇ ਆਪਣੇ ਪਰਿਵਾਰ ਨੂੰ ਭੇਜੀ ਅਤੇ ਜ਼ਹਿਰ ਦੀਆਂ ਗੋਲ਼ੀਆਂ ਨਿਗਲ ਲਈਆਂ।
ਵੀਡੀਓ ਤੇ ਸੁਸਾਈਡ ਨੋਟ 'ਚ ਸਾਹਮਣੇ ਆਈ ਸੱਚਾਈ
ਉਸ ਨੇ ਦੋਸ਼ ਲਾਇਆ ਸੀ ਕਿ ਉਸ ਦੀ ਪਤਨੀ, ਪ੍ਰੇਮੀ ਅਤੇ ਸੱਸ ਨਾਲ ਮਿਲ ਕੇ ਉਸ ਖ਼ਿਲਾਫ਼ ਦਿੱਲੀ ਸਮੇਤ ਵੱਖ-ਵੱਖ ਥਾਣਿਆਂ ਵਿਚ ਝੂਠੀਆਂ ਸ਼ਿਕਾਇਤਾਂ ਦਰਜ ਕਰਵਾ ਕੇ ਉਸ ਨੂੰ ਜ਼ਲੀਲ ਕਰ ਰਹੇ ਹਨ, ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਹੈ। ਜਦੋਂ ਉਸ ਨੇ ਗੋਲ਼ੀਆਂ ਨਿਗਲੀਆਂ ਤਾਂ ਉਸ ਦੀ ਪਤਨੀ ਮੌਕੇ 'ਤੇ ਮੌਜੂਦ ਸੀ ਪਰ ਜਦੋਂ ਉਸ ਨੇ ਵੇਖਿਆ ਕਿ ਉਸ ਨੇ ਅਸਲ ਵਿੱਚ ਗੋਲ਼ੀਆਂ ਨਿਗਲ ਲਈਆਂ ਹਨ ਅਤੇ ਉਸ ਦੀ ਹਾਲਤ ਵਿਗੜ ਰਹੀ ਹੈ ਤਾਂ ਪਤਨੀ ਮੌਕੇ ਤੋਂ ਫਰਾਰ ਹੋ ਗਈ। ਜਦੋਂ ਤੱਕ ਪਰਿਵਾਰ ਮੌਕੇ 'ਤੇ ਪਹੁੰਚਿਆ ਉਹ ਬੇਹੋਸ਼ ਹੋ ਚੁੱਕਾ ਸੀ। ਮੌਕੇ ਉਤੇ ਉਸ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ
ਨਹੀਂ ਮਿਲਣ ਦਿੱਤਾ ਢਾਈ ਸਾਲ ਦੇ ਪੁੱਤ ਨਾਲ
ਦੀਪਕ ਨੂੰ ਉਸ ਦੇ ਢਾਈ ਸਾਲ ਦੇ ਬੇਟੇ ਨੂੰ ਵੀ ਮਿਲਣ ਨਹੀਂ ਦਿੱਤਾ ਗਿਆ। ਸੋਮਵਾਰ ਨੂੰ ਭਰਾ ਨੇ ਫੋਨ 'ਤੇ ਦੱਸਿਆ ਕਿ ਉਸ ਨੇ ਸਲਫ਼ਾਸ ਨਿਗਲ ਲਈ ਹੈ। ਉਸ ਦੀ ਮੌਤ ਲਈ ਉਸ ਦੀ ਪਤਨੀ, ਸੱਸ, ਸਹੁਰਾ ਅਤੇ ਸ਼ੁਭਮ ਜ਼ਿੰਮੇਵਾਰ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਉਸ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਸੀ। ਸੁਸਾਈਡ ਨੋਟ ਅਤੇ ਵੀਡੀਓ ਭੇਜਿਆ ਗਿਆ ਹੈ। ਉਸ ਦੀ ਪਤਨੀ ਨੇ ਉਸ ਨੂੰ ਕਿਹਾ ਕਿ ਜ਼ਿਆਦਾ ਦੁਖੀ ਹੋ ਤਾਂ ਮਰ ਜਾਓ ਪਰ ਜਦੋਂ ਉਸ ਨੇ ਜ਼ਹਿਰ ਨਿਗਲਿਆ ਤਾਂ ਉਹ ਘਰੋਂ ਫਰਾਰ ਹੋ ਗਈ।
ਸਲਵਾੜਾ ਦੇ ਰਹਿਣ ਵਾਲੇ ਮਨੂੰ ਕੁਮਾਰ ਨੇ ਦੱਸਿਆ ਕਿ ਵੱਡੇ ਭਰਾ ਦੀਪਕ ਕੁਮਾਰ ਉਰਫ਼ ਸਾਗਰ ਦੀ ਦਿੱਲੀ ਦੀ ਕੋਮਲ ਨਾਲ ਜਨਵਰੀ 2018 'ਚ ਸੋਸ਼ਲ ਮੀਡੀਆ 'ਤੇ ਦੋਸਤੀ ਹੋਈ ਸੀ। ਬਾਅਦ ਵਿਚ ਦੋਹਾਂ ਨੇ ਲਵ ਮੈਰਿਜ ਕਰਵਾ ਲਈ ਸੀ। ਕੋਮਲ ਨੇ ਦੀਪਕ 'ਤੇ ਵਿਆਹ ਤੋਂ ਬਾਅਦ ਹੀ ਪਰਿਵਾਰ ਤੋਂ ਦੂਰ ਰਹਿਣ ਲਈ ਦਬਾਅ ਪਾਇਆ। ਕਲੇਸ਼ ਵਧਣ 'ਤੇ ਦੀਪਕ ਹੁਸ਼ਿਆਰਪੁਰ 'ਚ ਹੀ ਕਿਰਾਏ 'ਤੇ ਰਹਿਣ ਲੱਗਾ। ਇਸ ਤੋਂ ਬਾਅਦ ਕੋਮਲ ਬਿਨਾਂ ਦੱਸੇ ਘਰੋਂ ਚਲੀ ਗਈ ਅਤੇ ਕਈ ਦਿਨਾਂ ਤੱਕ ਘਰ ਵਾਪਸ ਨਹੀਂ ਆਈ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਕੋਮਲ ਦੀਪਕ ਨੂੰ ਦਿੱਲੀ ਲੈ ਗਈ ਅਤੇ ਆਪਣੇ ਪ੍ਰੇਮੀ ਸ਼ੁਭਮ ਅਤੇ ਮਾਤਾ-ਪਿਤਾ ਨਾਲ ਮਿਲ ਕੇ ਸਾਜਿਸ਼ ਤਹਿਤ ਦਿੱਲੀ ਪੁਲਸ ਕੋਲ ਝੂਠੀਆਂ ਸ਼ਿਕਾਇਤਾਂ ਦਰਜ ਕਰਵਾ ਕੇ ਦੀਪਕ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਭਰਾ ਨੂੰ ਇੰਨਾ ਕੁੱਟਿਆ ਕਿ ਉਹ ਬੜੀ ਮੁਸ਼ਕਲਿ ਨਾਲ ਤੁਰ-ਫਿਰ ਸਕਿਆ।
ਇਹ ਵੀ ਪੜ੍ਹੋ-ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸੇਵਾ-ਮੁਕਤ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਨੂੰ ਲਿਖਿਆ ਪੱਤਰ
NEXT STORY