Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    10:57:01 PM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Phillaur
  • ਬਲੈਕਮੇਲਿੰਗ ਤੋਂ ਦੁਖੀ ਨੌਜਵਾਨ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਤੋਂ ਪਹਿਲਾਂ ਭੇਜੇ ਮੈਸੇਜ 'ਚ ਖੁੱਲ੍ਹ ਗਏ ਸਾਰੇ ਰਾਜ਼

DOABA News Punjabi(ਦੋਆਬਾ)

ਬਲੈਕਮੇਲਿੰਗ ਤੋਂ ਦੁਖੀ ਨੌਜਵਾਨ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਤੋਂ ਪਹਿਲਾਂ ਭੇਜੇ ਮੈਸੇਜ 'ਚ ਖੁੱਲ੍ਹ ਗਏ ਸਾਰੇ ਰਾਜ਼

  • Edited By Shivani Attri,
  • Updated: 07 Jun, 2023 02:13 PM
Phillaur
boy suicide in phillaur
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ)-ਟ੍ਰੈਵਲ ਏਜੰਟ ਦੀ ਠੱਗੀ ਅਤੇ ਸੱਟੇਬਾਜ਼ਾਂ ਦੀ ਬਲੈਕਮੇਲਿੰਗ ਤੋਂ ਤੰਗ ਆ ਕੇ ਵਿਅਕਤੀ ਨੇ ਟਰੇਨ ਅੱਗੇ ਕੁੱਦ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਸਵਾ ਸਾਲ ਦੀ ਇਕ ਬੇਟੀ ਵੀ ਹੈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰ ਅਤੇ ਦੋਸਤਾਂ ਨੂੰ ਮੋਬਾਇਲ ਰਾਹੀਂ ਮੈਸੇਜ ਭੇਜ ਕੇ ਉਨ੍ਹਾਂ ਸਾਰਿਆਂ ਦੇ ਨਾਵਾਂ ਦਾ ਖ਼ੁਲਾਸਾ ਕੀਤਾ, ਜਿਨ੍ਹਾਂ ਨੇ ਉਸ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਹਿਮਾਂਸ਼ੂ ਟੰਡਨ (30) ਪੁੱਤਰ ਅਸ਼ੋਕ ਟੰਡਨ ਵਾਸੀ ਫਗਵਾੜਾ ਦੀ ਪਤਨੀ ਪ੍ਰਭਜੋਤ ਨੇ ਦੱਸਿਆ ਕਿ ਉਨ੍ਹਾਂ ਨੂੰ ਫਗਵਾੜਾ ਦਾ ਰਹਿਣ ਵਾਲਾ ਇਕ ਟ੍ਰੈਵਲ ਏਜੰਟ ਹਰਜਿੰਦਰ ਸਿੰਘ ਮਿਲਿਆ, ਜਿਸ ਨੇ ਉਸ ਦੇ ਪਤੀ ਨੂੰ ਵਿਦੇਸ਼ ਅਮਰੀਕਾ ’ਚ ਸੈਟਲ ਕਰਵਾਉਣ ਦਾ ਝਾਂਸਾ ਦੇ ਕੇ ਉਸ ਨੂੰ ਅੱਗੇ ਸਾਥੀ ਟ੍ਰੈਵਲ ਏਜੰਟਾਂ ਨਾਲ ਮਿਲਵਾ ਕੇ 35 ਲੱਖ ਰੁਪਏ ’ਚ ਗੱਲ ਤੈਅ ਕਰ ਲਈ। 16 ਲੱਖ ਰੁਪਏ ਉਸ ਨੇ ਉਸ ਦੇ ਪਤੀ ਤੋਂ ਐਡਵਾਂਸ ਲੈ ਲਏ ਅਤੇ ਬਕਾਇਆ ਰਾਸ਼ੀ ਉਨ੍ਹਾਂ ਨੂੰ ਵਿਦੇਸ਼ ਪੁੱਜਣ ਤੋਂ ਬਾਅਦ ਦੇਣੀ ਸੀ।

ਇਹ ਵੀ ਪੜ੍ਹੋ- ਵਜ਼ੀਫਾ ਘਪਲੇ 'ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, ਇਨ੍ਹਾਂ ਦੋ ਅਧਿਕਾਰੀਆਂ 'ਤੇ ਲਿਆ ਸਖ਼ਤ ਐਕਸ਼ਨ

PunjabKesari

ਉਕਤ ਏਜੰਟ ਉਸ ਦੇ ਪਤੀ ਨੂੰ 5 ਮਹੀਨੇ ਤੱਕ ਇੱਧਰ-ਉੱਧਰ ਛੋਟੇ ਮੋਟੇ ਦੇਸ਼ਾਂ ’ਚ ਘੁੰਮਾਉਂਦੇ ਰਹੇ। ਫਿਰ ਉਸ ਨੂੰ ਅਮਰੀਕਾ ਬਾਰਡਰ ਕੋਲ ਇਕ ਸ਼ਹਿਰ ’ਚ ਕੁਝ ਮਹੀਨੇ ਲੁਕੋ ਕੇ ਰੱਖਣ ਤੋਂ ਬਾਅਦ ਸਾਨੂੰ ਫੋਨ ’ਤੇ ਕਹਿ ਦਿੱਤਾ ਕਿ ਉਨ੍ਹਾਂ ਦਾ ਬੰਦਾ ਅਮਰੀਕਾ ਪੁੱਜ ਗਿਆ ਹੈ ਅਤੇ ਉਨ੍ਹਾਂ ਤੋਂ ਬਕਾਇਆ ਰਕਮ ਵੀ ਲੈ ਗਏ। 5 ਮਹੀਨਿਆਂ ਬਾਅਦ ਉਸ ਦਾ ਪਤੀ ਘਰ ਵਾਪਸ ਆ ਗਿਆ। ਉਸ ਨੇ ਇਥੇ ਆ ਕੇ ਦੱਸਿਆ ਕਿ ਟ੍ਰੈਵਲ ਏਜੰਟ ਹਰਜਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਹ 35 ਲੱਖ ਰੁਪਏ ਵੀ ਲੈ ਗਏ ਅਤੇ ਉਸ ਨੂੰ ਅਮਰੀਕਾ ਵੀ ਨਹੀਂ ਭੇਜਿਆ।

ਜਦੋਂ ਵੀ ਉਸ ਦਾ ਪਤੀ ਉਨ੍ਹਾਂ ਤੋਂ ਰੁਪਏ ਵਾਪਸ ਮੰਗਦਾ ਸੀ ਤਾਂ ਉਹ ਅੱਗੇ ਜਾਨੋਂ ਮਰਵਾਉਣ ਦੀਆਂ ਧਮਕੀਆਂ ਦਿੰਦੇ ਸਨ, ਜਿਸ ਕਾਰਨ ਉਸ ਦਾ ਪਤੀ ਪ੍ਰੇਸ਼ਾਨ ਰਹਿਣ ਲੱਗ ਪਿਆ। ਉਸ ਦੇ ਪਤੀ ਦੀ ਇਸੇ ਪ੍ਰੇਸ਼ਾਨੀ ਦਾ ਫਾਇਦਾ ਉਠਾ ਕੇ ਕੁਝ ਸੱਟੇਬਾਜ਼ਾਂ ਨੇ ਉਸ ਨੂੰ ਆਪਣੇ ਜਾਲ ’ਚ ਫਸਾ ਲਿਆ ਅਤੇ ਉਸ ਨੂੰ ਝੂਠੇ ਦਿਲਾਸੇ ਦਿੰਦੇ ਰਹੇ ਕਿ ਉਹ ਸੱਟਾ ਲਗਾਵੇ ਉਸ ਦੇ ਸਾਰੇ ਘਾਟੇ ਪੂਰੇ ਹੋ ਜਾਣਗੇ। ਅਜਿਹਾ ਕਰਕੇ ਉਸ ਦੇ ਪਤੀ ਤੋਂ 8 ਲੱਖ ਰੁਪਏ ਠੱਗ ਲਏ, ਹੁਣ ਉਲਟਾ ਉਸ ਨੂੰ ਬਲੈਕਮੇਲ ਕਰਕੇ ਉਸ ਤੋਂ ਹੋਰ ਰੁਪਇਆਂ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ- ਫੇਸਬੁੱਕ ’ਤੇ ਦੋਸਤੀ ਕਰ ਕਸੂਤੀ ਘਿਰੀ ਔਰਤ, ਇਸ ਹੱਦ ਤੱਕ ਪਹੁੰਚ ਜਾਵੇਗੀ ਗੱਲ ਸੋਚਿਆ ਨਾ ਸੀ

PunjabKesari

ਸੱਟੇਬਾਜ਼ ਉਸ ਨੂੰ ਫੋਨ ਕਰਕੇ ਦਿਨ-ਰਾਤ ਡਰਾਉਂਦੇ-ਧਮਕਾਉਂਦੇ ਸਨ
ਬੀਤੀ ਰਾਤ ਉਸ ਦਾ ਪਤੀ ਇਨ੍ਹਾਂ ਸਾਰਿਆਂ ਤੋਂ ਦੁਖੀ ਹੋ ਕੇ ਘਰੋਂ ਚਲਾ ਗਿਆ ਅਤੇ ਫਿਲੌਰ ਪੁੱਜ ਕੇ ਉਸ ਨੇ ਟਰੇਨ ਅਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਤੀ ਨੇ ਮਰਨ ਤੋਂ ਪਹਿਲਾਂ ਟ੍ਰੈਵਲ ਏਜੰਟ ਹਰਜਿੰਦਰ ਸਿੰਘ ਅਤੇ ਲੁਧਿਆਣਾ ਨਿਵਾਸੀ ਉਸ ਦੇ ਸਾਥੀ ਪ੍ਰੀਤ ਤੋਂ ਇਲਾਵਾ ਬਲੈਕਮੇਲ ਕਰਨ ਵਾਲੇ ਸੱਟੇਬਾਜ਼ ਕਰਣ, ਇਸ਼ਾਂਤ, ਸਿਮਰਨ, ਵਿੱਕੀ ਅਤੇ ਲਾਲੀ ਸਾਰਿਆਂ ਦੇ ਨਾਵਾਂ ਦਾ ਖੁਲਾਸਾ ਕੀਤਾ, ਜੋ ਉਸ ਨੂੰ ਹਰ ਸਮੇਂ ਪ੍ਰੇਸ਼ਾਨ ਕਰਦੇ ਸਨ, ਜਿਨ੍ਹਾਂ ਕਾਰਨ ਉਸ ਨੂੰ ਖ਼ੁਦਕੁਸ਼ੀ ਕਰਨ ਵਰਗਾ ਕਦਮ ਚੁੱਕਣਾ ਪਿਆ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰ ਕੇ ਮ੍ਰਿਤਕ ਦੇ ਮੋਬਾਇਲ ਫੋਨ ਨੂੰ ਆਪਣੇ ਕਬਜ਼ੇ ’ਚ ਲੈ ਲਿਆ, ਜਿਸ ਤੋਂ ਉਸ ਨੇ ਮਰਨ ਤੋਂ ਪਹਿਲਾਂ ਮੈਸੇਜ ਭੇਜੇ ਸਨ।

ਇਹ ਵੀ ਪੜ੍ਹੋ-ਨਸ਼ੇ ਦੇ ਦੈਂਤ ਨੇ ਉਜਾੜਿਆ ਘਰ, ਫਿਲੌਰ ਵਿਖੇ 2 ਸਾਲਾਂ ’ਚ ਨਿਗਲੀਆਂ ਪਰਿਵਾਰ ਦੇ 3 ਨੌਜਵਾਨਾਂ ਦੀਆਂ ਜ਼ਿੰਦਗੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • boy suicide
  • phillaur
  • train accident
  • ਟ੍ਰੈਵਲ ਏਜੰਟ
  • ਪਰਿਵਾਰ
  • ਨੌਜਵਾਨ
  • ਖ਼ੁਦਕੁਸ਼ੀ
  • ਰਾਜ਼

ਦੇਰ ਸ਼ਾਮ ਚੱਲੀ ਤੇਜ਼ ਹਨ੍ਹੇਰੀ ਅਤੇ ਬਰਸਾਤ ਨਾਲ ਤਾਪਮਾਨ ’ਚ 2 ਡਿਗਰੀ ਗਿਰਾਵਟ, ਅੱਜ ਵੀ ਮੌਸਮ ਰਹੇਗਾ ਸੁਹਾਵਣਾ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • young man jumped into the canal
    ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
  • sister  rakhi  brother  death
    ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਲਾਟ ’ਚੋਂ ਮਿਲੀ ਲਾਸ਼
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • youth death in accident
    ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ 26 ਸਾਲਾ ਨੌਜਵਾਨ ਨੂੰ ਦਰੜਿਆ, ਮੌਤ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • man dead train accident
      ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • one person arrested with narcotic powder
      ਨਸ਼ੀਲੇ ਪਾਊਡਰ ਸਣੇ ਇਕ ਵਿਅਕਤੀ ਗ੍ਰਿਫ਼ਤਾਰ
    • hungama over new activa at gs honda in jalandhar
      ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
    • aap leader dinesh dhall joining bjp party
      ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
    • attempted robbery outside gurdwara sahib
      ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
    • tragic accident brother
      ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ...
    • important news for license applicants
      ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • 3 suppliers arrested  34 50 kg charas recovered
      ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
    • food safety team seized 425 kg paneer from two vehicles
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +