ਫ਼ਾਜ਼ਿਲਕਾ (ਸੁਨੀਲ ਨਾਗਪਾਲ): ਫ਼ਾਜ਼ਿਲਕਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ ਮੋਬਾਈਲ ਫ਼ੋਨ ਟਾਇਲਟ ਵਿਚ ਡਿੱਗਣ 'ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਫ਼ੋਨ ਲਈ ਇਸ ਕਦਰ ਪਾਗਲਪਨ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ।
ਇਹ ਖ਼ਬਰ ਵੀ ਪੜ੍ਹੋ - Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਣ ਜਾ ਰਿਹਾ ਇਕ ਹੋਰ ਵਿਧਾਇਕ (ਵੀਡੀਓ)
ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਿੰਡ ਬੰਨਵਾਲਾ ਹਨੁਵੰਤਾ ਵਿਖੇ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਹੈ। ਉਹ ਕੰਮ ਦੌਰਾਨ ਟਾਇਲਟ ਗਿਆ ਸੀ, ਜਿੱਥੇ ਉਹ ਫ਼ੋਨ ਚਲਾ ਰਿਹਾ ਸੀ। ਇਸ ਦੌਰਾਨ ਉਸ ਦਾ ਫ਼ੋਨ ਟਾਇਲਟ ਅੰਦਰ ਡਿੱਗ ਗਿਆ। ਨੌਜਵਾਨ ਇਸ ਗੱਲ ਤੋਂ ਇੰਨਾ ਦੁਖੀ ਹੋ ਗਿਆ ਕਿ ਉਸ ਨੇ ਜ਼ਹਿਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਡਿਪਟੀ ਕਮਿਸ਼ਨਰ ਰੈਂਕ ਦੇ ਅਫ਼ਸਰਾਂ ਸਣੇ 24 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
ਤਬੀਅਤ ਵਿਗੜਦੀ ਦੇਖ ਭੱਠਾ ਕਰਮਚਾਰੀਆਂ ਨੇ ਨੌਜਵਾਨ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਜਿੱਥੇ ਉਨ੍ਹਾਂ ਦਾ ਕਹਿਣਾ ਕਿ ਉਕਤ ਨੌਜਵਾਨ ਵੱਲੋਂ ਉਨ੍ਹਾਂ ਨੂੰ ਕੁਝ ਨਹੀਂ ਦੱਸਿਆ ਗਿਆ, ਤੇ ਜ਼ਹਿਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ l ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਨੌਜਵਾਨ ਦਾ ਨਵਾਂ ਮੋਬਾਈਲ ਟਾਇਲਟ ਵਿਚ ਡਿੱਗ ਗਿਆ, ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ ਹੈ l
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: ‘ਆਪ’ ਨੇ ਉਮੀਦਵਾਰਾਂ ਦੇ ਐਲਾਨ ’ਚ ਮਾਰੀ ਬਾਜ਼ੀ, ਹੋਰ ਪਾਰਟੀਆਂ ਅਜੇ ਸ਼ਸ਼ੋਪੰਜ ’ਚ
NEXT STORY