ਮਾਛੀਵਾੜਾ ਸਾਹਿਬ (ਟੱਕਰ) : ਨੇੜਲੇ ਪਿੰਡ ਸ਼ਤਾਬਗੜ੍ਹ ਵਿਖੇ ਵਿਆਹੀ ਤੇ 2 ਬੱਚਿਆਂ ਦੀ ਮਾਂ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ ਅਤੇ ਸਹੁਰੇ ਪਰਿਵਾਰ ਨੇ ਦੋਸ਼ ਲਗਾਇਆ ਕਿ ਉਹ ਘਰੋਂ ਸੋਨੇ ਦੇ ਗਹਿਣੇ ਅਤੇ ਨਕਦੀ ਵੀ ਲੈ ਗਈ ਜਿਸ ਸਬੰਧੀ ਉਨ੍ਹਾਂ ਮਾਛੀਵਾੜਾ ਪੁਲਸ ਥਾਣਾ ’ਚ ਸ਼ਿਕਾਇਤ ਦਰਜ ਕਰਵਾਈ ਹੈ। ਵਿਆਹੁਤਾ ਦੇ ਸਹੁਰੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਵਿਦੇਸ਼ ਗਿਆ ਹੋਇਆ ਹੈ ਅਤੇ ਨੂੰਹ ਮਨਦੀਪ ਕੌਰ 2 ਬੱਚਿਆਂ ਸਮੇਤ ਉਨ੍ਹਾਂ ਨਾਲ ਰਹਿੰਦੀ ਹੈ। ਲੰਘੀਂ 14 ਫਰਵਰੀ ਦੀ ਅੱਧੀ ਰਾਤ ਨੂੰ ਜਦੋਂ ਬੱਚਿਆਂ ਦੇ ਰੋਣ ਦੀ ਅਵਾਜ਼ ਆਈ ਤਾਂ ਪਰਿਵਾਰ ਨੇ ਦੇਖਿਆ ਕਿ ਉਹ ਇਕੱਲੇ ਸਨ ਤੇ ਮਨਦੀਪ ਕੌਰ ਉੱਥੇ ਮੌਜੂਦ ਨਹੀਂ ਸੀ। ਜਾਂਚ ਕਰਨ ’ਤੇ ਪਤਾ ਲੱਗਾ ਕਿ ਪਿੰਡ ਦੇ ਹੀ ਇਕ ਨੌਜਵਾਨ ਨਾਲ ਉਸਦੇ ਸਬੰਧ ਸਨ ਜਿਸ ਨਾਲ ਉਹ ਫ਼ਰਾਰ ਹੋ ਗਈ। ਸਹੁਰੇ ਪਰਿਵਾਰ ਨੇ ਦੋਸ਼ ਲਗਾਇਆ ਕਿ ਨੂੰਹ ਕਰੀਬ 7 ਤੋਲੇ ਸੋਨੇ ਦੇ ਗਹਿਣੇ ਤੇ 90 ਹਜ਼ਾਰ ਰੁਪਏ ਨਕਦੀ ਵੀ ਲੈ ਗਈ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਇਸ ਘਟਨਾ ਨਾਲ ਪਿੰਡ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ਕਿ ਇਕ ਮਾਂ ਦਾ ਆਪਣੇ ਛੋਟੇ ਬੱਚਿਆਂ ਨੂੰ ਛੱਡ ਪ੍ਰੇਮੀ ਨਾਲ ਫ਼ਰਾਰ ਹੋਣਾ ਬੜਾ ਮੰਦਭਾਗਾ ਹੈ। ਦੂਸਰੇ ਪਾਸੇ ਜਦੋਂ ਥਾਣਾ ਮੁਖੀ ਪਵਿੱਤਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਨਦੀਪ ਕੌਰ ਦੀ ਗੁੰਮਸ਼ੁਦਗੀ ਸਬੰਧੀ ਸਹੁਰੇ ਪਰਿਵਾਰ ਨੇ ਰਿਪੋਰਟ ਦਰਜ ਕਰਵਾਈ ਸੀ ਪਰ ਸਾਨੂੰ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਮਨਦੀਪ ਕੌਰ ਤੇ ਉਸਦੇ ਪ੍ਰੇਮੀ ਨੇ ਅਪੀਲ ਦਾਇਰ ਕੀਤੀ ਹੈ ਕਿ ਉਹ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿੰਦੇ ਹਨ ਜਿਨ੍ਹਾਂ ਨੂੰ ਕੁਝ ਲੋਕਾਂ ਤੋਂ ਖ਼ਤਰਾ ਹੈ, ਇਸ ਲਈ ਸਾਡੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਣਯੋਗ ਕੋਰਟ ਵਿਚ ਜਵਾਬ ਪੇਸ਼ ਕਰ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਤੋਂ ਹਿਮਾਚਲ ਜਾਣ ਵਾਲਿਆਂ ਨੂੰ ਝਟਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ
NEXT STORY