ਦੋਰਾਂਗਲਾ, ਦੀਨਾਨਗਰ (ਨੰਦਾ, ਕਪੂਰ)-ਪ੍ਰੇਮਿਕਾ ਅਤੇ ਉਸ ਦੇ ਮਾਤਾ-ਪਿਤਾ ਵੱਲੋਂ ਜ਼ਬਰਦਸਤੀ ਕੋਈ ਜ਼ਹਿਰੀਲੀ ਦਵਾਈ ਪਿਲਾਉਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ’ਤੇ ਪੁਲਸ ਨੇ ਪ੍ਰੇਮਿਕਾ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302/34 ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਸਵੀਰ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਪਿੰਡ ਭੁੱਕਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦੇ ਦੋ ਭਰਾ ਹਨ। ਸੁਖਵਿੰਦਰ ਸਿੰਘ ਖੇਤੀਬਾੜੀ ਕਰਦਾ ਹੈ ਅਤੇ ਦੂਜਾ ਭਰਾ ਮਨਪ੍ਰੀਤ ਗੁਜਰਾਤ ਵਿਚ ਟਰੱਕ ਚਲਾਉਂਦਾ ਹੈ। ਸ਼ਿੰਗਾਰਾ ਸਿੰਘ ਉਰਫ਼ ਰਘੁਵੀਰ ਸਿੰਘ ਪੁੱਤਰੀ ਕੋਮਲਦੀਪ ਕੌਰ ਛੋਟੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਬਚਪਨ ਦੀ ਤਸਵੀਰ ਸਾਂਝੀ ਕਰ ‘ਮਾਂ ਦਿਵਸ’ ਦੀ ਦਿੱਤੀ ਵਧਾਈ
ਭਰਾ ਸੁਖਵਿੰਦਰ ਸਿੰਘ ਵਾਸੀ ਸੰਦਲਪੁਰ ਥਾਣਾ ਦੋਰਾਂਗਲਾ ਨਾਲ ਨਾਜਾਇਜ਼ ਸਬੰਧ ਸਨ। ਕੋਮਲਦੀਪ ਕੌਰ, ਜੋ ਸ਼ਾਦੀਸ਼ੁਦਾ ਹੈ ਅਤੇ ਆਪਣੇ ਸਹੁਰੇ ਪਰਿਵਾਰ ਨਾਲ ਮਤਭੇਦ ਹੋਣ ਕਾਰਨ ਸੰਦਲਪੁਰ (ਦੋਰਾਂਗਲਾ) ਵਿਖੇ ਆਪਣੇ ਨਾਨਕੇ ਘਰ ਰਹਿ ਰਹੀ ਸੀ। ਬੀਤੀ ਸ਼ਾਮ ਕਰੀਬ 6 ਵਜੇ ਕੋਮਲਦੀਪ ਕੌਰ ਦੇ ਕਹਿਣ ’ਤੇ ਉਸ ਦਾ ਭਰਾ ਸੁਖਵਿੰਦਰ ਸਿੰਘ ਉਸ ਦੇ ਘਰ ਗਿਆ ਤਾਂ ਉਸ ਸਮੇਂ ਕੋਮਲਦੀਪ ਕੌਰ, ਉਸ ਦਾ ਪਿਤਾ ਸ਼ਿੰਗਾਰਾ ਸਿੰਘ ਅਤੇ ਮਾਤਾ ਸਖੀ ਘਰ ’ਚ ਮੌਜੂਦ ਸਨ। ਉਨ੍ਹਾਂ ਨੇ ਸੁਖਵਿੰਦਰ ਸਿੰਘ ਦੇ ਮੂੰਹ ’ਚ ਜ਼ਬਰਦਸਤੀ ਕੋਈ ਜ਼ਹਿਰੀਲੀ ਚੀਜ਼ ਪਾ ਦਿੱਤੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਇਸ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਸਮੇਂ ਅਧਿਆਪਕ ਨਹੀਂ ਵਰਤ ਸਕਣਗੇ ਮੋਬਾਇਲ
ਉਥੋਂ ਉਸ ਦਾ ਭਰਾ ਆਪਣੀ ਜਾਨ ਬਚਾ ਕੇ ਮੋਟਰਸਾਈਕਲ ’ਤੇ ਦੀਨਾਨਗਰ ਵੱਲ ਚਲਾ ਗਿਆ ਅਤੇ ਦਵਾਈ ਦੇ ਅਸਰ ਕਾਰਨ ਉਹ ਦੀਨਾਨਗਰ ਸਥਿਤ ਮੱਠ ਦੀ ਗਊਸ਼ਾਲਾ ਨੇੜੇ ਮੋਟਰਸਾਈਕਲ ਤੋਂ ਡਿੱਗ ਗਿਆ ਅਤੇ ਇਸ ਸਬੰਧੀ ਲਵਜੋਤ ਸਿੰਘ ਪੁੱਤਰ ਲਖਬੀਰ ਸਿੰਘ ਨੂੰ ਫੋਨ ’ਤੇ ਦੱਸਿਆ। ਜਿਸ ਤੋਂ ਬਾਅਦ ਨਵਜੋਤ ਸਿੰਘ ਜਤਿੰਦਰ ਸਿੰਘ ਪਰਮਿੰਦਰ ਸਿੰਘ ਅਤੇ ਚਾਚਾ ਦਵਿੰਦਰ ਸਿੰਘ ਦੀਨਾਨਗਰ ਨੇ ਮੌਕੇ ’ਤੇ ਪਹੁੰਚ ਕੇ ਸੁਖਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ।
ਇਹ ਵੀ ਪੜ੍ਹੋ : CM ਭਗਵੰਤ ਮਾਨ ਤੋਂ ਝੋਨੇ ਦੀ ਲਵਾਈ ਨੂੰ ਲੈ ਕੇ MP ਗੁਰਜੀਤ ਔਜਲਾ ਨੇ ਕੀਤੀ ਇਹ ਮੰਗ
ਸੁਖਵਿੰਦਰ ਸਿੰਘ ਨੇ ਰਸਤੇ ’ਚ ਉਸ ਨਾਲ ਵਾਪਰੀ ਸਾਰੀ ਘਟਨਾ ਬਾਰੇ ਦੱਸਿਆ, ਜਿਸ ਦੀ ਇਕ ਵੀਡੀਓ ਵੀ ਬਣਾਈ ਗਈ ਹੈ, ਜਿਸ ’ਚ ਸੁਖਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਖਹਿਰਾ ਕੋਟਲੀ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਮਲਦੀਪ ਕੌਰ ਦੇ ਕਹਿਣ ’ਤੇ ਉਹ ਸੰਦਲਪੁਰ ਸਥਿਤ ਉਸ ਦੇ ਘਰ ਗਿਆ ਸੀ ਅਤੇ ਉੱਥੇ ਕੋਮਲਦੀਪ ਕੌਰ ਅਤੇ ਉਸ ਦੇ ਮਾਪਿਆਂ ਨੇ ਉਸ ਦੀ ਕੁੱਟਮਾਰ ਕਰ ਕੇ ਜ਼ਬਰਦਸਤੀ ਉਸ ਦੇ ਮੂੰਹ ’ਚ ਕੋਈ ਜ਼ਹਿਰੀਲੀ ਦਵਾਈ ਪਾ ਦਿੱਤੀ। ਸੁਖਵਿੰਦਰ ਸਿੰਘ ਦੀ ਅੱਜ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਸੁਖਵਿੰਦਰ ਸਿੰਘ ਦੀ ਭੈਣ ਜਸਵੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 302/34 ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਹਰਦੀਪ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਹਰ ਅੱਖ ਹੋਈ ਨਮ
NEXT STORY