ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਪੁਲਸ ਨੇ ਨਾਕਾਮ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਔਰਗਨਾਈਜ਼ਡ ਕ੍ਰਾਈਮ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਮਿਸ਼ਨਰ ਪੁਲਸ ਅੰਮ੍ਰਿਤਸਰ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਸ ਨਾਲ ਮੁਕਾਬਲੇ ਵਿੱਚ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ, ਜਦਕਿ ਦੂਜਾ ਫ਼ਰਾਰ ਹੋਣ ਵਿੱਚ ਕਾਮਯਾਬ ਰਹਿਆ।
ਇਹ ਵੀ ਪੜ੍ਹੋ- ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ, ਕਿਹਾ- ਆਤਿਸ਼ੀ ਦੀ ਮੈਂਬਰਸ਼ਿਪ ਹੋਵੇ ਰੱਦ
ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਂਟ ਥਾਣੇ ਦੇ ਐਸਐਚਓ ਜਤਿੰਦਰ ਸਿੰਘ ਨੂੰ ਪੱਕੀ ਸੂਚਨਾ ਮਿਲੀ ਸੀ ਕਿ ਕੁਝ ਗੈਂਗਸਟਰ ਅੰਮ੍ਰਿਤਸਰ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਤੁਰੰਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ : ਹੱਥਾਂ 'ਚ ਆਟੋਮੈਟਿਕ ਹਥਿਆਰ ਤੇ ਸਾਹਮਣੇ ਪੁਲਸ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ!
ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ, ਜਦਕਿ ਦੋ ਮੁਲਜ਼ਮ ਫ਼ਰਾਰ ਸਨ। ਫ਼ਰਾਰ ਮੁਲਜ਼ਮਾਂ ਦੀ ਭਾਲ ਦੌਰਾਨ ਜਦੋਂ ਪੁਲਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਵੱਲੋਂ ਪੁਲਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ ਗਈ। ਪੁਲਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਅਦਿਤਿਆ ਰਾਜ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਦੂਜਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ- ਤਰਨਤਾਰਨ 'ਚ ਦਰਦਨਾਕ ਘਟਨਾ, ਪਤੀ-ਪਤਨੀ ਦੀ ਇਕੱਠਿਆਂ ਮੌਤ
ਪੁਲਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਇਹ ਪੂਰਾ ਮੋਡਿਊਲ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਿਤ ਹੈ, ਜਿਸਨੂੰ ਵਿਦੇਸ਼ਾਂ ਵਿੱਚ ਬੈਠੇ ਅੰਮ੍ਰਿਤ ਦਾਲਮ ਅਤੇ ਕੇਸ਼ਵ ਸ਼ਿਵਾਲਾ ਚਲਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਵੱਲੋਂ ਆਪਣੀ ਪਹਿਚਾਣ ਛੁਪਾਉਣ ਲਈ ਨਵਾਂ ਤਰੀਕਾ ਅਪਣਾਇਆ ਗਿਆ ਸੀ ਅਤੇ ਇਸ ਵਾਰ ਬਿਹਾਰ ਦੇ ਨਲੰਦਾ ਜ਼ਿਲ੍ਹੇ ਦੇ 18 ਸਾਲਾ ਨੌਜਵਾਨ ਅਦਿਤਿਆ ਰਾਜ ਨੂੰ ਗੈਂਗ ਵਿੱਚ ਸ਼ਾਮਲ ਕੀਤਾ ਗਿਆ।
ਇਹ ਵੀ ਪੜ੍ਹੋ-3 ਬੱਚਿਆਂ ਦੀ ਮਾਂ ਨੂੰ ਲੈ ਕੇ ਫਰਾਰ ਹੋਇਆ ਨੌਜਵਾਨ, ਤੈਸ਼ 'ਚ ਆਏ ਰਿਸ਼ਤੇਦਾਰਾਂ ਨੇ ਫੁੱਕ'ਤਾ ਘਰ
ਕਾਰਵਾਈ ਦੌਰਾਨ ਪੁਲਸ ਨੇ ਇੱਕ ਆਧੁਨਿਕ ਆਟੋਮੈਟਿਕ ਹਥਿਆਰ, 32 ਬੋਰ ਦਾ ਪਿਸਟਲ, ਇੱਕ ਕਾਰ, ਇੱਕ ਮੋਟਰਸਾਈਕਲ ਅਤੇ ਹੋਰ ਖ਼ਤਰਨਾਕ ਹਥਿਆਰ ਬਰਾਮਦ ਕੀਤੇ ਹਨ। ਪੁਲਸ ਮੁਤਾਬਕ ਇਹ ਗੈਂਗ ਐਕਸਟੋਰੇਸ਼ਨ, ਫਾਇਰਿੰਗ ਅਤੇ ਟਾਰਗੇਟ ਕਿਲਿੰਗ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਤਿਆਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਅੰਮ੍ਰਿਤਸਰ ਪੁਲਸ ਲਈ ਇੱਕ ਵੱਡੀ ਕਾਮਯਾਬੀ ਹੈ ਅਤੇ ਇਸ ਨਾਲ ਸਮੇਂ ਸਿਰ ਇੱਕ ਵੱਡੇ ਜੁਰਮ ਨੂੰ ਹੋਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਪੁਲਸ ਨੂੰ ਦੇਣ, ਤਾਂ ਜੋ ਗੈਂਗਸਟਰਾਂ ਦੇ ਮਨਸੂਬਿਆਂ ਨੂੰ ਪਹਿਲਾਂ ਹੀ ਨਾਕਾਮ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੇਲਾ ਦੇਖਣ ਗਿਆ ਮਾਰ 'ਤਾ ਮੁੰਡਾ
NEXT STORY