ਸਿੱਧਵਾਂ ਬੇਟ (ਚਾਹਲ)- ਦੋ ਦੋਸਤਾਂ ਵੱਲੋਂ ਜਨਮ ਦਿਨ ਮਨਾਉਣ ਬਹਾਨੇ ਦੋ ਨਾਬਾਲਿਗ ਭੈਣਾਂ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤ ਲੜਕੀਆਂ ਦੀ ਮਾਂ ਦੇ ਬਿਆਨਾਂ ’ਤੇ ਕਥਿਤ ਮੁਲਜ਼ਮਾਂ ਖਿਲਾਫ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਕਮਲਜੀਤ ਕੌਰ ਨੇ ਦੱਸਿਆ ਕਿ ਲੜਕੀਆਂ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਕਿ ਪਿਛਲੇ ਸਾਲ 19 ਦਸੰਬਰ ਨੂੰ ਜਦੋਂ ਦੋਵੇਂ ਲੜਕੀਆਂ ਸਕੂਲ ’ਚੋਂ ਛੁੱਟੀ ਤੋਂ ਬਾਅਦ ਆਪਣੇ ਘਰ ਜਾ ਰਹੀਆਂ ਸਨ।
ਇਹ ਵੀ ਪੜ੍ਹੋ- ਰਾਤ ਦੇ ਹਨੇਰੇ 'ਚ ਚੱਲ ਰਿਹਾ ਸੀ ਇਹ ਨਾਜਾਇਜ਼ ਕੰਮ, ਪੁਲਸ ਨੇ ਮੌਕੇ ਤੋਂ 4 ਨੂੰ ਚੁੱਕਿਆ
ਇਸ ਦੌਰਾਨ ਹਰਮਨ ਸਿੰਘ ਪੁੱਤਰ ਰੁਲਦੂ ਸਿੰਘ ਅਤੇ ਹਰਵਿੰਦਰ ਸਿੰਘ ਉਰਫ ਵਾਰਿਸ ਪੁੱਤਰ ਬਲਵੀਰ ਸਿੰਘ ਵਾਸੀਅਨ ਗੋਰਸੀਆਂ ਕਾਦਰ ਬਖਸ਼ ਉਸ ਦੀ ਇਕ ਲੜਕੀ ਦਾ ਜਨਮ ਦਿਨ ਮਨਾਉਣ ਲਈ ਕੇਕ ਲੈ ਆਏ ਤੇ ਜਨਮ ਦਿਨ ਮਨਾਉਣ ਦਾ ਬਹਾਨਾ ਬਣਾ ਕੇ ਦੋਵਾਂ ਲੜਕੀਆਂ ਨੂੰ ਮੋਟਰਸਾਈਕਲਾਂ ’ਤੇ ਪਿੰਡ ਗੋਰਸੀਆਂ ਕਾਦਰ ਬਖਸ਼ ਦੇ ਸੂਏ ਦੀਆਂ ਝਾੜੀਆਂ ਵਿਚ ਲੈ ਗਏ ਤੇ ਜਬਰ-ਜ਼ਨਾਹ ਕੀਤਾ। ਸਬ-ਇੰਸਪੈਕਟਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭੈਣ ਦਾ ਜੀਜੇ ਨਾਲ ਹੋ ਗਿਆ ਝਗੜਾ, ਗੁੱਸੇ 'ਚ ਆਏ ਸਾਲ਼ੇ ਨੇ ਇੱਟਾਂ ਮਾਰ-ਮਾਰ ਉਤਾਰ'ਤਾ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੈਣ ਦਾ ਜੀਜੇ ਨਾਲ ਹੋ ਗਿਆ ਝਗੜਾ, ਗੁੱਸੇ 'ਚ ਆਏ ਸਾਲ਼ੇ ਨੇ ਇੱਟਾਂ ਮਾਰ-ਮਾਰ ਉਤਾਰ'ਤਾ ਮੌਤ ਦੇ ਘਾਟ
NEXT STORY