ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਚਾਰ ਤੋਂ ਪੰਜ ਰੌਂਦ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- 'ਆਪ' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ'ਤਾ ਵੱਡਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਜੀਠੀਆ ਦੇ ਕਰੀਬੀ ਗੁਲਾਟੀ ਦੀ ਮੋਹਾਲੀ ਕੋਰਟ 'ਚ ਪੇਸ਼ੀ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
NEXT STORY