ਅੰਮ੍ਰਿਤਸਰ (ਬਿਊਰੋ) : ਸਾਡੇ ਦੇਸ਼ ’ਚ ਮਾਨਯੋਗ ਅਦਾਲਤ ਵੱਲੋਂ ਹਰ ਮੁੰਡੇ-ਕੁੜੀ ਨੂੰ ਆਜ਼ਾਦੀ ਨਾਲ ਰਹਿਣ ਦੇ ਅਧਿਕਾਰ ਦਿੱਤੇ ਗਏ ਹਨ ਅਤੇ 18 ਸਾਲ ਦੀ ਉਮਰ ਦੇ ਮੁੰਡੇ-ਕੁੜੀ ਬਿਨਾਂ ਵਿਆਹ ਕਰਵਾਏ ਵੀ ਇਕ ਦੂਸਰੇ ਨਾਲ ਰਹਿ ਸਕਦੇ ਹਨ, ਜਿਸ ਨੂੰ ਲਿਵਿੰਗ ਰਿਲੇਸ਼ਨਸ਼ਿਪ ਦਾ ਨਾਂ ਦਿੱਤਾ ਗਿਆ ਹੈ ਪਰ ਪੰਜਾਬ ’ਚ ਲਿਵਿੰਗ ਰਿਲੇਸ਼ਨਸ਼ਿਪ ’ਚ ਰਹਿਣ ਤੋਂ ਬਾਅਦ ਅਕਸਰ ਇਹ ਨੌਜਵਾਨਾਂ ਵੱਲੋਂ ਕੁੜੀਆਂ ਨਾਲ ਧੋਖਾਦੇਹੀ ਕੀਤੀ ਜਾਂਦੀ ਹੈ। ਤਾਜ਼ਾ ਮਾਮਲਾ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਫਤਾਹਪੁਰ ਤੋਂ ਦੇਖਣ ਨੂੰ ਮਿਲਿਆ, ਜਿੱਥੇ ਕਿ ਦੋ ਕੁੜੀਆਂ ਨੂੰ ਦੋ ਮੁੰਡਿਆਂ ਵੱਲੋਂ ਲਿਵਿੰਗ ਰਿਲੇਸ਼ਨਸ਼ਿਪ ’ਚ ਰੱਖ ਕੇ ਉਨ੍ਹਾਂ ਨਾਲ ਸਰੀਰਕ ਸ਼ੋਸ਼ਣ ਕਰਨ ਤੋਂ ਬਾਅਦ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਦੋਂ ਕੁੜੀਆਂ ਵੱਲੋਂ ਉਨ੍ਹਾਂ ਮੁੰਡਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਤਾਂ ਨੌਜਵਾਨਾਂ ਨੇ ਮਾਣਯੋਗ ਅਦਾਲਤ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇਕ ਕੁੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ 10 ਮਹੀਨਿਆਂ ਤੋਂ ਅੰਮ੍ਰਿਤਸਰ ਦੇ ਫਤਾਹਪੁਰ ਦੇ ਇਕ ਨੌਜਵਾਨ ਨਾਲ ਲਿਵਿੰਗ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਸੀ, ਜਿਸ ਦੇ ਚੱਲਦੇ ਉਸ ਨੌਜਵਾਨ ਵੱਲੋਂ ਦੋ ਵਾਰ ਉਸ ਦਾ ਗਰਭਪਾਤ ਵੀ ਕਰਵਾਇਆ ਗਿਆ, ਜਦੋਂ ਕੁੜੀ ਵੱਲੋਂ ਵਿਆਹ ਕਰਵਾਉਣ ਦੀ ਗੱਲ ਕੀਤੀ ਗਈ ਤਾਂ ਨੌਜਵਾਨ ਮਾਨਯੋਗ ਅਦਾਲਤ ਦੀਆਂ ਧਮਕੀਆਂ ਦੇਣ ਲੱਗਾ। ਬਾਅਦ ’ਚ ਹੁਣ ਪੀੜਤ ਕੁੜੀ ਵਾਲਮੀਕਿ ਭਾਈਚਾਰੇ ਦਾ ਸਹਾਰਾ ਲੈ ਕੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਦਰਖ਼ਾਸਤ ਦੇ ਕੇ ਇਨਸਾਫ਼ ਦੀ ਮੰਗ ਕਰ ਰਹੀ ਹੈ।
ਇਹ ਵੀ ਪੜ੍ਹੋ : ਆਰ. ਡੀ. ਐੱਫ. ’ਤੇ ਪੰਜਾਬ ਸਰਕਾਰ ਨੇ ਯੂ. ਸੀ. ਕਿਉਂ ਨਹੀਂ ਜਾਰੀ ਕੀਤਾ : ਤਰੁਣ ਚੁਘ
ਇਸ ਦੇ ਨਾਲ ਹੀ ਇਸ ਤਰ੍ਹਾਂ ਹੀ ਇਕ ਹੋਰ ਕੁੜੀ ਜੋ ਕਿ ਪਿਛਲੇ 15 ਸਾਲਾਂ ਤੋਂ ਅੰਮ੍ਰਿਤਸਰ ਦੇ ਫਤਾਹਪੁਰ ਦੇ ਹੀ ਰਵਿੰਦਰ ਸਿੰਘ ਨਾਲ ਲਿਵ ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀ ਸੀ ਅਤੇ 15 ਸਾਲ ਤੋਂ ਬਾਅਦ ਹੁਣ ਮੁੰਡੇ ਵੱਲੋਂ ਪੀੜਤ ਲੜਕੀ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਜਾ ਰਿਹਾ, ਜਿਸ ਦੇ ਚੱਲਦੇ ਇਸ ਕੁੜੀ ਵੱਲੋਂ ਵੀ ਮਾਨਯੋਗ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਦਰਖ਼ਾਸਤ ਦਿੱਤੀ ਗਈ ਹੈ ਅਤੇ ਇਨਸਾਫ ਦੀ ਗੁਹਾਰ ਲਗਾਈ ਗਈ।
ਇਹ ਵੀ ਪੜ੍ਹੋ : ਗੁਰੂਗ੍ਰਾਮ ਦੇ ਕਾਰਪੋਰੇਟ ਦਫਤਰਾਂ ’ਚ ਛਲਕਣਗੇ ਵਾਈਨ ਦੇ ਜਾਮ, ਬੀਅਰ ਦਾ ਵੀ ਹੋਵੇਗਾ ਪੂਰਾ ਇੰਤਜ਼ਾਮ!
ਕੁੜੀਆਂ ਨੂੰ ਇਨਸਾਫ ਨਾ ਮਿਲਿਆ ਤਾਂ ਵਾਲਮੀਕਿ ਸਮਾਜ ਉਤਰੇਗਾ ਸੜਕਾਂ ’ਤੇ
ਇਸ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂ ਅਤੇ ਸਮਾਜਸੇਵੀ ਨਿਤਿਨ ਗਿੱਲ ਉਰਫ ਮਨੀ ਗਿੱਲ ਵੱਲੋਂ ਇਨ੍ਹਾਂ ਪੀੜਤ ਪਰਿਵਾਰ ਦੀ ਅਵਾਜ਼ ਚੁੱਕਦੇ ਹੋਏ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਇਨ੍ਹਾਂ ਕੁੜੀਆਂ ਨੂੰ ਇਨਸਾਫ ਦਿਵਾਉਣ ਲਈ ਅਪੀਲ ਕੀਤੀ ਗਈ। ਇਸਦੇ ਨਾਲ ਹੀ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਯੋਗ ਅਦਾਲਤ ਵੱਲੋਂ ਲਿਵਿੰਗ ਰਿਲੇਸ਼ਨਸ਼ਿਪ ਵਿਚ ਰਹਿਣ ਦੀ ਜੇਕਰ ਆਜ਼ਾਦੀ ਮਿਲੀ ਹੈ ਤਾਂ ਬਹੁਤ ਸਾਰੇ ਨੌਜਵਾਨ ਉਸ ਦਾ ਗਲਤ ਫਾਇਦਾ ਚੁੱਕਦੇ ਹਨ ਅਤੇ ਕੁੜੀਆਂ ਦੀ ਜ਼ਿੰਦਗੀ ਬਰਬਾਦ ਕਰਨ ਤੋਂ ਬਾਅਦ ਉਨ੍ਹਾਂ ਤੋਂ ਖਹਿੜਾ ਛੁਡਵਾਉਣ ਲਈ ਮਾਣਯੋਗ ਅਦਾਲਤ ਦਾ ਦਰਵਾਜ਼ਾ ਖਟਖਟਾ ਕੇ ਪੀੜਤ ਕੁੜੀਆਂ ਨੂੰ ਹਰਾਸਮੈਂਟ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੀੜਤ ਕੁੜੀਆਂ ਨੂੰ ਇਨਸਾਫ ਦਵਾਉਣ ਲਈ ਕਿਸੇ ਆਈ. ਪੀ. ਐੱਸ. ਅਧਿਕਾਰੀ ਦੀ ਡਿਊਟੀ ਲਗਾਈ ਜਾਵੇ ਅਤੇ ਜੇਕਰ ਇਨ੍ਹਾਂ ਕੁੜੀਆਂ ਨੂੰ ਇਨਸਾਫ ਨਾ ਮਿਲਿਆ ਤਾਂ ਆਉਣ ਵਾਲੇ ਸਮੇਂ ਵਿਚ ਵਾਲਮੀਕਿ ਸਮਾਜ ਵੱਲੋਂ ਸੜਕਾਂ ’ਤੇ ਉਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵਧੀਆਂ ਬਿਜਲੀ ਦਰਾਂ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਬਿਆਨ ਆਇਆ ਸਾਹਮਣੇ
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ
https://t.me/onlinejagbani
ਗੜ੍ਹਸ਼ੰਕਰ ਹਲਕੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ 'ਤੇ ਭਾਜਪਾ ਨੇਤਾ ਨਿਮਿਸ਼ਾ ਮਹਿਤਾ ਨੇ ਕੀਤੀ ਛਾਪੇਮਾਰੀ
NEXT STORY