ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਮਹਿੰਦਰਾ ਨੂੰ ਪੁਰਾਣੀ ਖਾਂਸੀ ਅਤੇ ਦਰਦ ਦੀ ਸ਼ਿਕਾਇਤ 'ਤੇ ਤਕਰੀਬਨ 20 ਦਿਨ ਪਹਿਲਾਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਡਾ. ਟੀ.ਐਸ. ਮਹੰਤ ਅਤੇ ਉਨ੍ਹਾਂ ਦੀ ਟੀਮ ਨੇ 11 ਸਤੰਬਰ ਨੂੰ ਬ੍ਰਹਮ ਮਹਿੰਦਰਾ ਦੀ ਓਪਨ-ਹਾਰਟ ਬਾਈਪਾਸ ਸਰਜਰੀ ਕੀਤੀ। ਬਾਈਪਾਸ ਸਰਜਰੀ ਤੋਂ ਬਾਅਦ ਮਹਿੰਦਰਾ ਦੀ ਹਾਲਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਆਖ਼ਰਕਾਰ ਅੱਜ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ।
ਅੱਜ ਹਸਪਤਾਲ ਵਿੱਚੋਂ ਡਿਸਚਾਰਜ ਕੀਤੇ ਜਾਣ ਸਮੇਂ ਮਹਿੰਦਰਾ ਨੇ ਇਲਾਜ ਦੌਰਾਨ ਉਨ੍ਹਾਂ ਦੀ ਦੇਖ-ਰੇਖ ਵਿੱਚ ਜੁਟੀ ਡਾਕਟਰਾਂ ਦੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਫਿਲਮੀ ਅੰਦਾਜ਼ 'ਚ ਮਹੰਤ ਤੇ ਸਾਥੀਆਂ ਨੇ ਠੱਗੇ ਦੁਕਾਨਦਾਰ (ਤਸਵੀਰਾਂ)
NEXT STORY