ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। 24 ਫਰਵਰੀ ਨੂੰ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਮੋਹਾਲੀ ਸਥਿਤ ਵਿਜੀਲੈਂਸ ਦਫਤਰ ’ਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿਚ ਆਮਦਨ ਤੋਂ ਵੱਧ ਪੈਸਾ ਖਰਚ ਕੀਤਾ ਹੈ। ਵਿਜੀਲੈਂਸ ਨੇ ਮੋਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਸਮੇਤ ਹੋਰ ਜਾਇਦਾਦ ਦੇ ਰਿਕਾਰਡ ਦੀ ਜਾਂਚ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ। ਵਿਜੀਲੈਂਸ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਵਿਚ ਤਾਇਨਾਤ ਇਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜੋ ਮਹਿੰਦਰਾ ਦੇ ਨਾਲ ਵਿਸ਼ੇਸ਼ ਕਾਰਜ ਅਧਿਕਾਰੀ ਦੇ ਰੂਪ ਵਿਚ ਤਾਇਨਾਤ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ’ਚ ਵੱਡਾ ਬਦਲਾਅ, ਹਲਕੀ ਬਰਸਾਤ ਦੀ ਸੰਭਾਵਨਾ ਪਰ ਵੱਟ ਕੱਢੇਗੀ ਗਰਮੀ
ਦੱਸਣਯੋਗ ਹੈ ਕਿ ਬ੍ਰਹਮ ਮਹਿੰਦਰਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵਿਚ ਸੀਨੀਅਰਤਾ ਵਿਚ ਦੂਜੇ ਸਥਾਨ ’ਤੇ ਸਨ। ਉਨ੍ਹਾਂ ਨੇ 2017 ਵਿਚ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਉਹ ਸਾਲ 2022 ਤੱਕ ਸਿਹਤ, ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਪ੍ਰਸਿੱਧ ਜਵਾਲਾ ਜੀ ਮੰਦਰ ’ਚ ਪਈਆਂ ਭਾਜੜਾਂ, ਜਗਤਗੁਰੂ ਪੰਚਾਨੰਦ ਗਿਰੀ ਦੀ ਸਮਾਧੀ ਦੌਰਾਨ ਚੱਲੀ ਗੋਲ਼ੀ
ਛੇਵਾਂ ਸਾਬਕਾ ਮੰਤਰੀ ਜਾਂਚ ਦੇ ਘੇਰੇ ’ਚ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਬ੍ਰਹਮ ਮਹਿੰਦਰਾ ਛੇਵੇਂ ਸਾਬਕਾ ਮੰਤਰੀ ਹਨ, ਜਿਹੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਦੀ ਰਡਾਰ ’ਤੇ ਆਏ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੌਤ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ ਵੀ ਜਾਂਚ ਦੇ ਦਾਇਰੇ ਵਿਚ ਹਨ।
ਇਹ ਵੀ ਪੜ੍ਹੋ : ਤਰਨਤਾਰਨ ’ਚ ਫਿਰ ਵੱਡੀ ਵਾਰਦਾਤ, ਅੱਧੀ ਰਾਤ ਨੂੰ ਘਰ ’ਚ ਦਾਖਲ ਹੋ 10 ਬੰਦਿਆਂ ਨੇ ਮਾਰਿਆ ਡਾਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਅੰਮ੍ਰਿਤਸਰ ਦੇ 3 BPEO ਕੀਤੇ ਮੁਅੱਤਲ
NEXT STORY