ਚੰਡੀਗੜ੍ਹ : ਪੰਜਾਬ ਰੈਵਿਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ 'ਤੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਮਾਲ ਅਧਿਕਾਰੀਆਂ ਵਲੋਂ ਵਾਪਸ ਲੈ ਲਈ ਗਈ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਹੋਈ। ਮੀਟਿੰਗ 'ਚ ਵਿੱਤ ਕਮਿਸ਼ਨਰ ਕੇ. ਏ. ਪੀ. ਸਿਨਹਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰ ਸ਼ਾਮਲ ਹੋਏ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਹੁਣ NOC ਹਾਸਲ ਕਰਨ ਲਈ ਨਹੀਂ ਹੋਣਾ ਪਵੇਗਾ ਖੱਜਲ-ਖੁਆਰ
ਮੀਟਿੰਗ 'ਚ ਸਰਕਾਰ ਵਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਐਸੋਸੀਏਸ਼ਨ ਨੇ ਹੜਤਾਲ ਵਾਪਸ ਲੈ ਲਈ ਹੈ। ਜਾਣਕਾਰੀ ਮੁਤਾਬਕ ਮਾਲ ਅਫ਼ਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੇ 17 ਅਗਸਤ ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਪਹਿਲੀ ਵਾਰ ਖ਼ਰੀਦੀ ਲਾਟਰੀ ਨੇ ਬਣਾ 'ਤਾ ਲੱਖਪਤੀ, ਦੁਕਾਨਦਾਰ ਦੀ ਖ਼ੁਸ਼ੀ ਦਾ ਨਹੀਂ ਕੋਈ ਟਿਕਾਣਾ
ਇਸ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਾਉਣ 'ਚ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ ਪਰ ਹੁਣ ਐਸੋਸੀਏਸ਼ਨ ਵਲੋਂ ਹੜਤਾਲ ਦਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਦੋ ਨਾਮਜ਼ਦ
NEXT STORY