ਚੰਡੀਗੜ੍ਹ (ਪਰਦੀਪ) : ਪੰਜਾਬ ਦੀ ਸਿਆਸਤ 'ਚ ਉਸ ਵੇਲੇ ਵੱਡਾ ਧਮਾਕਾ ਹੋਇਆ, ਜਦੋਂ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਭੰਗ ਕਰਦਿਆਂ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਕੈਪਟਨ ਦੀ ਰਿਹਾਇਸ਼ ਨੇੜੇ ਲੱਗਣਗੀਆਂ ਸੈਲਾਨੀਆਂ ਦੀਆਂ ਮੌਜਾਂ, ਲੈ ਸਕਣਗੇ ਜ਼ਿੰਦਗੀ ਦੇ ਪੂਰੇ ਨਜ਼ਾਰੇ (ਤਸਵੀਰਾਂ)
ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਨੇਤਾ ਰਣਜੀਤ ਸਿੰਘ ਤਲਵੰਡੀ ਦੀ ਸੈਕਟਰ-39 ਸਥਿਤ ਰਿਹਾਇਸ਼ ਵਿਖੇ ਦੋਹਾਂ ਪਾਰਟੀਆਂ ਦੀਆਂ ਏਕਤਾ ਕਮੇਟੀਆਂ ਦੀ ਬੈਠਕ ਹੋਈ। ਇਸ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਮਲੋਹ 'ਚ ਤੜਕਸਾਰ ਹੋਇਆ ਵੱਡਾ ਧਮਾਕਾ, 35 ਫੁੱਟ ਉੱਪਰ ਉੱਛਲਿਆ ਵਿਅਕਤੀ, ਦੇਖੋ ਦਰਦਨਾਕ ਤਸਵੀਰਾਂ (ਵੀਡੀਓ)
ਇਸ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਹੋਣਗੇ, ਜਦੋਂ ਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ। ਇਸ ਮੌਕੇ ਬ੍ਰਹਮਪੁਰਾ ਤੇ ਢੀਂਡਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਨਹੀਂ ਹਨ, ਸਗੋਂ ਇਸ ਪਾਰਟੀ 'ਤੇ ਕਾਬਜ਼ ਸ. ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਹਨ।
ਇਹ ਵੀ ਪੜ੍ਹੋ : ਕੋਰੋਨਾ : ਪੰਜਾਬ 'ਚ ਹੋਰ ਵੱਧ ਸਕਦੀਆਂ ਨੇ ਪਾਬੰਦੀਆਂ, Weekend Lockdown ਲਾਉਣ ਦੀ ਤਿਆਰੀ
ਉਨ੍ਹਾਂ ਕਿਹਾ ਕਿ ਉਹ ਸੁਖਬੀਰ ਨੂੰ ਹਰਾਉਣ ਲਈ ਆਮ ਆਦਮੀ ਪਾਰਟੀ, ਬਸਪਾ ਅਤੇ ਹੋਰ ਪੰਥਕ ਪਾਰਟੀਆਂ ਨਾਲ ਵੀ ਗੱਲਬਾਤ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
4 ਬੱਚਿਆਂ ਦੇ ਪਿਤਾ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖੁਦਕੁਸ਼ੀ
NEXT STORY