ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਲ ਹਲਕਾ ਦੋਲੋ ਨੰਗਲ, ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਇਸ਼ਰ ਨਗਰ, ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਮਾਤਾ ਦੇ ਦਿਹਾਂਤ ਤੋਂ ਬਾਅਦ ਜ਼ਮੀਨ ਦਾ ਇੰਤਕਾਲ ਉਸ ਦੇ ਤੇ ਉਸ ਦੇ ਪਿਤਾ ਦੇ ਨਾਂ ਕਰਨ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ, ਜਿਹੜਾ ਕਿ 30,000 ਰੁਪਏ 'ਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਗਿਆ । ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ 'ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਪੁਲਸ ਵਲੋਂ ਦੇਹ ਵਪਾਰ ਗਿਰੋਹ ਦੇ 5 ਮੈਂਬਰ ਗ੍ਰਿਫਤਾਰ, 2 ਲੜਕੀਆਂ ਫਰਾਰ
NEXT STORY