ਲਹਿਰਾਗਾਗਾ (ਗਰਗ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਆਰੰਭੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਬਾਵਜੂਦ ਵੱਖ-ਵੱਖ ਵਿਭਾਗਾਂ 'ਚ ਫੈਲਿਆ ਭ੍ਰਿਸ਼ਟਾਚਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦੇ ਮੱਦੇਨਜ਼ਰ ਬੀਤੇ ਦਿਨ ਤਹਿਸੀਲ ਦਫ਼ਤਰ ਲਹਿਰਾਗਾਗਾ ਵਿਖੇ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ, ਜਦੋਂ ਇਕ ਅਰਜ਼ੀ ਨਵੀਸ ਤਹਿਸੀਲ 'ਚ ਕੰਮ ਕਰਾਉਣ ਆਏ ਇਕ ਵਿਅਕਤੀ ਕੋਲੋਂ ਨਾਇਬ ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਲਈ ਤਾਂ ਉਸ ਦੀ ਵੀਡੀਓ ਰਿਕਾਰਡਿੰਗ ਕਰ ਲਈ ਗਈ।
ਇਸ ਤੋਂ ਬਾਅਦ ਰੌਲਾ ਪੈਣ 'ਤੇ ਉੱਥੇ ਲੋਕਾਂ ਨੇ ਰਿਸ਼ਵਤ ਦੇ ਵਿਰੋਧ 'ਚ ਦਫ਼ਤਰ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ। ਇਸ ਦਾ ਪਤਾ ਲੱਗਦੇ ਹੀ ਨਾਇਬ ਤਹਿਸੀਲਦਾਰ ਵੱਲੋਂ ਧਰਨੇ 'ਤੇ ਬੈਠੇ ਲੋਕਾਂ ਨੂੰ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਮੰਗਣ ਜਾਂ ਲੈਣ ਸਬੰਧੀ ਭਰੋਸਾ ਦਿਵਾਉਣ ਤੋਂ ਬਾਅਦ ਬੇਸ਼ੱਕ ਧਰਨਾ ਤਾਂ ਚੁੱਕ ਦਿੱਤਾ ਗਿਆ ਪਰ ਉਸ ਤੋਂ ਤੁਰੰਤ ਬਾਅਦ ਅਰਜ਼ੀ ਨਵੀਸ ਵੱਲੋਂ ਕਿਸਾਨ ਕੋਲੋਂ ਨਾਇਬ ਤਹਿਸੀਲਦਾਰ ਅਤੇ ਹੋਰ ਸਟਾਫ਼ ਦੇ ਨਾਂ 'ਤੇ ਪੈਸੇ ਲੈਂਦੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਗਈ।
ਇਹ ਵੀਡੀਓ ਇਲਾਕੇ ਅੰਦਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਰਜ਼ੀ ਨਵੀਸ ਫ਼ਰਾਰ ਦੱਸਿਆ ਜਾ ਰਿਹਾ ਹੈ। ਉਕਤ ਮਾਮਲੇ 'ਤੇ ਨਾਇਬ ਤਹਿਸੀਲਦਾਰ ਬਲਕਾਰ ਸਿੰਘ ਨੇ ਕਿਹਾ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤੁਰੰਤ ਸਬੰਧਿਤ ਅਰਜ਼ੀ ਨਵੀਸ ਨੂੰ ਕਾਰਨ ਦੱਸੋ ਨੋਟਿਸ ਕੱਢ ਦਿੱਤਾ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਸ ਦਾ ਲਾਈਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੀਡੀਓ ਵਾਇਰਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਕਾਰਵਾਈ ਕਰ ਦਿੱਤੀ ਸੀ।
ਫਰੀਦਕੋਟ ਦੀ ਮਾਡਰਨ ਜੇਲ੍ਹ ਮੁੜ ਚਰਚਾ 'ਚ, ਤਲਾਸ਼ੀ ਦੌਰਾਨ 5 ਮੋਬਾਇਲਾਂ ਸਮੇਤ ਚਾਰਜ਼ਰ ਤੇ ਹੈੱਡਫੋਨ ਬਰਾਮਦ
NEXT STORY