ਚੰਡੀਗੜ੍ਹ (ਪ੍ਰੀਕਸ਼ਿਤ) : ਚੰਡੀਗੜ੍ਹ ਸੀ. ਬੀ. ਆਈ. ਦੇ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਨੇ ਲੱਖਾਂ ਰੁਪਏ ਦੀ ਰਿਸ਼ਵਤ ਦੇ ਮਾਮਲੇ ’ਚ ਮੁੰਬਈ ਤੋਂ ਇਕ ਵਿਚੋਲੇ ਨੂੰ ਦਿੱਲੀ ਦੇ ਇਕ ਆਈ. ਆਰ. ਐੱਸ. ਅਧਿਕਾਰੀ ਸਣੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਦਰਜ ਮਾਮਲੇ ਤਹਿਤ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ’ਤੇ 25 ਲੱਖ ਦੀ ਰਿਸ਼ਵਤ ਮੰਗਣ ਅਤੇ ਲਾ ਪਿਨੋ ਪੀਜ਼ਾ ਫੂਡ ਚੇਨ ਦੇ ਮਾਲਕ ਨੂੰ ਬਲੈਕਮੇਲ ਕਰਨ ਦਾ ਦੋਸ਼ ਹੈ। ਸੂਤਰਾਂ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਅਧਿਕਾਰੀ ਤੋਂ ਵੱਡੀ ਮਾਤਰਾ ’ਚ ਨਕਦੀ ਅਤੇ ਸੋਨਾ ਵੀ ਬਰਾਮਦ ਕੀਤਾ ਗਿਆ ਹੈ।
ਸੂਤਰਾਂ ਦਾ ਦਾਅਵਾ ਹੈ ਕਿ ਸੀ. ਬੀ. ਆਈ. ਵੱਲੋਂ ਫੜ੍ਹਿਆ ਗਿਆ ਮੁਲਜ਼ਮ ਆਈ. ਆਰ. ਐੱਸ. ਅਧਿਕਾਰੀ ਸ਼ਿਕਾਇਤਕਰਤਾ ਦੇ ਵੱਖ-ਵੱਖ ਸਥਾਨਾਂ 'ਤੇ ਛਾਪੇਮਾਰੀ ਕਰਦਾ ਸੀ ਅਤੇ ਉਸ ਨੂੰ ਲਗਾਤਾਰ ਡਰਾਉਂਦਾ ਰਹਿੰਦਾ ਸੀ। ਸ਼ਿਕਾਇਤਕਰਤਾ ’ਤੇ ਇਸ ਤਰ੍ਹਾਂ ਦਾ ਦਬਾਅ ਨਾ ਪਾਉਣ ਬਦਲੇ ਮੁਲਜ਼ਮ ਨੇ ਰਿਸ਼ਵਤ ਮੰਗੀ। ਸੂਤਰਾਂ ਦਾ ਦਾਅਵਾ ਹੈ ਕਿ ਇਹ ਰਿਸ਼ਵਤ ਦੀ ਰਕਮ ਮੁੰਬਈ ਦੇ ਇਕ ਵਿਚੋਲੇ ਰਾਹੀਂ ਅਧਿਕਾਰੀ ਤੱਕ ਪਹੁੰਚਣੀ ਸੀ ਪਰ ਪੀੜਤ ਕਾਰੋਬਾਰੀ ਨੇ ਮੁਲਜ਼ਮ ਖ਼ਿਲਾਫ਼ ਸੀ. ਬੀ. ਆਈ. ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ, ਸੀ. ਬੀ. ਆਈ. ਦੀ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਜਾਲ ਵਿਛਾ ਕੇ ਮੁਲਜ਼ਮ ਅਧਿਕਾਰੀ ਨੂੰ ਵਿਚੋਲੇ ਸਮੇਤ ਗ੍ਰਿਫ਼ਤਾਰ ਕਰ ਲਿਆ।
ਪੰਜਾਬੀਆਂ ਲਈ ਜਾਰੀ ਹੋ ਗਏ ਸਖ਼ਤ ਹੁਕਮ, ਸ਼ਾਮ 8 ਤੋਂ ਸਵੇਰੇ 5 ਵਜੇ ਤੱਕ...
NEXT STORY