ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਮੰਡੀ ਬੋਰਡ ਕੰਪਲੈਕਸ ਮੋਹਾਲੀ ਵਿਖੇ ਡਾਇਰੈਕਟਰ ਅਬਾਦਕਾਰੀ (ਮੁੜ ਵਸੇਬਾ) ਦੇ ਦਫ਼ਤਰ 'ਚ ਤਾਇਨਾਤ ਕਾਨੂੰਗੋ ਅਮਰੀਕ ਸਿੰਘ ਨੂੰ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਭੂਖੜੀ ਕਲਾਂ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸ ਨੇ ਨਵੀਂ ਅਨਾਜ ਮੰਡੀ ਲੁਧਿਆਣਾ ਵਿਖੇ ਆਪਣਾ ਬੂਥ ਵੇਚਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨ.ਓ.ਸੀ.) ਲਈ ਅਰਜ਼ੀ ਦਿੱਤੀ ਹੋਈ ਹੈ ਪਰ ਉਕਤ ਕਾਨੂੰਗੋ ਉਸ ਤੋਂ 8000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਪਹਿਲਾਂ ਹੀ ਉਸ ਕੋਲੋਂ 5 ਹਜ਼ਾਰ ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਤੇ ਉਸ ਨੂੰ ਐੱਨ.ਓ.ਸੀ. ਜਾਰੀ ਕਰਨ ਬਦਲੇ 3000 ਰੁਪਏ ਦੂਜੀ ਕਿਸ਼ਤ ਵਜੋਂ ਮੰਗ ਰਿਹਾ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ਵਿਵਾਦਾਂ 'ਚ, ਹਵਾਲਾਤੀ ਦੀ ਪਿੱਠ 'ਤੇ ਗਰਮ ਸਲਾਖਾਂ ਨਾਲ ਲਿਖਿਆ 'ਗੈਂਗਸਟਰ'
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਟੀਮ ਨੇ ਉਕਤ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੇ ਐੱਸ.ਏ.ਐੱਸ. ਨਗਰ ਸਥਿਤ ਥਾਣੇ ਵਿੱਚ ਮਿਤੀ 17.08.2022 ਨੂੰ ਐੱਫ.ਆਈ.ਆਰ. ਨੰ.13 ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
ਖ਼ਬਰ ਇਹ ਵੀ : ਮੂਸੇਵਾਲਾ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਉਥੇ 'ਆਪ' MLA ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ TOP 10
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਰਦਾਨਾ ਕਮਜ਼ੋਰੀ ਨਹੀਂ ਕਰੇਗੀ ਪਰੇਸ਼ਾਨ, ਜੇ ਪੜ੍ਹੀ ਇਹ ਖ਼ਾਸ ਖ਼ਬਰ
NEXT STORY