ਚੰਡੀਗੜ੍ਹ,(ਰਮਨਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਮਾਲ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੇ ਰਾਮ ਨਗਰ ਸਿਬੀਆਂ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਦੇਵ ਸਿੰਘ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਵਾਸੀ ਕਮੋਮਾਜਰਾ ਖੁਰਦ, ਜ਼ਿਲ੍ਹਾ ਸੰਗਰੂਰ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਮਾਲ ਪਟਵਾਰੀ ਜ਼ਮੀਨ ਦੇ ਤਬਾਦਲੇ 'ਚ ਸੁਧਾਰ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਦੀ ਜਾਣਕਾਰੀ ਦੀ ਪੜਤਾਲ ਕਰਨ ਤੋਂ ਬਾਅਦ ਟੀਮ ਨੇ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਮੌਕੇ 'ਤੇ ਹੀ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਪਟਵਾਰੀ ਖਿਲਾਫ ਵੀ.ਬੀ. ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਦੇ 127 ਨਵੇਂ ਮਾਮਲੇ ਆਏ ਸਾਹਮਣੇ, 8 ਦੀ ਮੌਤ
NEXT STORY