Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    5:21:11 PM

  • bhagat singh  statue  martyr

    ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ...

  • latest regarding the strike by government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ...

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

PUNJAB News Punjabi(ਪੰਜਾਬ)

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

  • Edited By Gurminder Singh,
  • Updated: 04 Dec, 2024 05:02 PM
Chandigarh
bribery  vigilance bureau  forest guard
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ।

ਸ਼ਿਕਾਇਤ ਅਨੁਸਾਰ 4,000 ਰੁਪਏ ਵਿਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।  ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Bribery
  • Vigilance Bureau
  • Forest Guard
  • ਰਿਸ਼ਵਤ
  • ਵਿਜੀਲੈਂਸ ਬਿਊਰੋ
  • ਵਣ ਗਾਰਡ

ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵਲੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ

NEXT STORY

Stories You May Like

  • arrested case
    40,000 ਰੁਪਏ ਰਿਸ਼ਵਤ ਲੈਂਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • vigilance bureau action
    30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
  • cyber crime
    ਸਾਈਬਰ ਸੁਰੱਖਿਆ ਬਿਊਰੋ ਦੀ ਤੰਲਗਾਨਾ 'ਚ ਵੱਡੀ ਕਾਰਵਾਈ ! 101 ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
  • pet parrot  missing  family  reward  poster
    'ਤੋਤਾ' ਲੱਭਣ ਵਾਲੇ ਨੂੰ 50,000 ਤੇ ਜਾਣਕਾਰੀ ਦੇਣ ਵਾਲੇ ਨੂੰ 10,000 ! ਮਾਲਕ ਨੇ ਕੀਤਾ ਇਨਾਮ ਦਾ ਐਲਾਨ
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
Trending
Ek Nazar
migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi parvinder jhota wife
      ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ
    • parvinder singh jhota cbi mansa
      ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
    • punjab legislative assembly special session
      ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ
    • major action by the cbi in the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ...
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • businessman  s body found in a big hotel in chandigarh
      ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ
    • man dies under suspicious circumstances at dilkusha market
      ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
    • protest in ludhiana
      ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ. ਸੀ. ਦਫ਼ਤਰ ਅੱਗੇ ਕੀਤਾ ਰੋਸ ਪ੍ਰਰਦਰਸ਼ਨ
    • man arrested with 400 pregabalin capsules
      400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
    • husband wife news
      ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +