ਮੋਗਾ (ਆਜ਼ਾਦ) - ਵਿਜੀਲੈਂਸ ਬਿਊਰੋ ਮੋਗਾ ਦੇ ਡੀ. ਐੱਸ. ਪੀ. ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ ਦਿਨ ਐਂਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਅਤੇ ਹੌਲਦਾਰ ਹਰਭਜਨ ਸਿੰਘ ਨੂੰ ਬੇਦੀ ਨਗਰ ਮੋਗਾ ਨਿਵਾਸੀ ਬਲਜਿੰਦਰ ਸਿੰਘ ਨੂੰ ਮਾਮਲੇ 'ਚ ਫਸਾਉਣ ਦੀ ਧਮਕੀ ਦੇ ਕੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉੁਕਤ ਦੋਵਾਂ ਪੁਲਸ ਕਰਮਚਾਰੀਆਂ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਕਤ ਦੋਵਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਦਿੱਤਾ। ਡੀ. ਐੱਸ. ਪੀ. ਨੇ ਦੱਸਿਆ ਕਿ ਜਾਂਚ ਸਮੇਂ ਹੋਰ ਵੀ ਕਈ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਕਮਰੇ 'ਚੋਂ ਮਿਲੀਆਂ ਨਸ਼ੀਲੀਆਂ ਗੋਲੀਆਂ
ਡੀ. ਐੱਸ. ਪੀ. ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਵਿਜੀਲੈਂਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਦੋਵਾਂ ਪੁਲਸ ਮੁਲਾਜ਼ਮਾਂ ਦੇ ਸ਼ਹੀਦ ਭਗਤ ਸਿੰਘ ਨਗਰ ਮੋਗਾ 'ਚ ਸਥਿਤ ਕਮਰੇ ਦੀ ਤਲਾਸ਼ੀ ਲਈ ਤਾਂ ਕਮਰੇ 'ਚੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧ 'ਚ ਥਾਣਾ ਸਿਟੀ ਮੋਗਾ 'ਚ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਦੋਵਾਂ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਕਤ ਦੋਵਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਦਿੱਤਾ।
ਧਾਰਮਿਕ ਆਗੂਆਂ ਦੇ ਕਤਲ ਕੇਸ 'ਚ ਜਗਤਾਰ, ਜੱਗੀ ਤੇ ਜਿੰਮੀ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜਿਆ
NEXT STORY