ਸੰਗਰੂਰ, (ਸਿੰਗਲਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜ਼ਿਲਾ ਸੰਗਰੂਰ ਦੀ ਸ਼ਿਕਾਇਤ 'ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਨੂੰ ਤਕਸੀਮ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਸ ਵੱਲੋ 7500 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ 'ਚ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਦੀ ਐਡਵਾਇਜ਼ਰੀ : ਕੈਮਿਸਟਾਂ ਤੇ ਕਰਿਆਨੇ ਦੀਆਂ ਦੁਕਾਨਾਂ ਰਹਿਣਗੀਆਂ ਖੁੱਲ੍ਹੀਆਂ
NEXT STORY