Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    3:38:03 PM

  • parents only son who went home to check neet results did not return home

    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ...

  • women accounts  10 thousand  2 lakh rupees

    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ,...

  • shocking incident in ludhiana

    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੋਲੇ ਦੀਆਂ ਕੀਮਤਾਂ ’ਚ ਉਛਾਲ ਕਾਰਨ ਇੱਟਾਂ ਮਹਿੰਗੀਆਂ, ਪੰਜਾਬ ’ਚ 3000 ਭੱਠੇ ਬੰਦ ਹੋਣ ਦੇ ਕਗਾਰ ’ਤੇ

PUNJAB News Punjabi(ਪੰਜਾਬ)

ਕੋਲੇ ਦੀਆਂ ਕੀਮਤਾਂ ’ਚ ਉਛਾਲ ਕਾਰਨ ਇੱਟਾਂ ਮਹਿੰਗੀਆਂ, ਪੰਜਾਬ ’ਚ 3000 ਭੱਠੇ ਬੰਦ ਹੋਣ ਦੇ ਕਗਾਰ ’ਤੇ

  • Edited By Inder Prajapati,
  • Updated: 13 Mar, 2026 10:27 PM
Punjab
bricks become expensive due to rise in coal prices
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) - ਨਿਰਮਾਣ ਕੰਮ ਨਾਲ ਜੁੜੇ ਲੋਕਾਂ ਲਈ ਇੰਨੀਂ ਦਿਨੀਂ ਹਾਲਾਤ ਲਗਾਤਾਰ ਮੁਸ਼ਕਲ ਹੁੰਦੇ ਜਾ ਰਹੇ ਹਨ। ਕੋਲੇ ਦੀਆਂ ਕੀਮਤਾਂ ਵਿਚ ਅਚਾਨਕ ਆਏ ਭਾਰੀ ਵਾਧੇ ਦਾ ਸਿੱਧਾ ਅਸਰ ਇੱਟ ਭੱਠਾ ਉਦਯੋਗ ’ਤੇ ਪਿਆ ਹੈ, ਜਿਸ ਕਾਰਨ ਇੱਟਾਂ ਦੇ ਰੇਟ ਤੇਜ਼ੀ ਨਾਲ ਵਧ ਗਏ ਹਨ। ਹਾਲਾਤ ਇਹ ਹਨ ਕਿ ਹੁਣ ਆਮ ਆਦਮੀ ਲਈ ਘਰ ਬਣਾਉਣਾ ਪਹਿਲਾਂ ਨਾਲੋਂ ਕਾਫੀ ਮਹਿੰਗਾ ਹੋ ਗਿਆ ਹੈ।

ਇੱਟ ਭੱਠਾ ਮਾਲਕਾਂ ਦਾ ਕਹਿਣਾ ਹੈ ਕਿ ਜੇਕਰ ਕੋਲੇ ਦੀਆਂ ਕੀਮਤਾਂ ’ਤੇ ਜਲਦੀ ਕਾਬੂ ਨਾ ਪਾਇਆ ਗਿਆ ਤਾਂ ਪੰਜਾਬ ਦੇ ਹਜ਼ਾਰਾਂ ਭੱਠੇ ਬੰਦ ਹੋ ਸਕਦੇ ਹਨ। ਇਸ ਨਾਲ ਨਾ ਸਿਰਫ ਨਿਰਮਾਣ ਕੰਮ ਪ੍ਰਭਾਵਿਤ ਹੋਵੇਗਾ ਸਗੋਂ ਹਜ਼ਾਰਾਂ ਮਜ਼ਦੂਰਾਂ ਦੀ ਰੋਜ਼ੀ-ਰੋਟੀ ’ਤੇ ਵੀ ਸੰਕਟ ਖੜ੍ਹਾ ਹੋ ਸਕਦਾ ਹੈ।

ਇੱਟ ਭੱਠਾ ਉਦਯੋਗ ਦਾ ਮੁੱਖ ਆਧਾਰ ਕੋਲਾ ਹੈ। ਭੱਠਿਆਂ ਵਿਚ ਇੱਟਾਂ ਪਕਾਉਣ ਲਈ ਵੱਡੀ ਮਾਤਰਾ ਵਿਚ ਕੋਲੇ ਦੀ ਲੋੜ ਹੁੰਦੀ ਹੈ ਪਰ ਪਿਛਲੇ ਕੁਝ ਮਹੀਨਿਆਂ ਵਿਚ ਕੋਲੇ ਦੀਆਂ ਕੀਮਤਾਂ ਵਿਚ ਤੇਜ਼ ਉਛਾਲ ਆਇਆ ਹੈ। ਭੱਠਾ ਚਾਲਕਾਂ ਦੇ ਮੁਤਾਬਕ ਜਨਵਰੀ ਤੋਂ ਮਾਰਚ ਦਰਮਿਆਨ ਵਿਦੇਸ਼ੀ ਕੋਲੇ ਦੀ ਕੀਮਤ ਵਿਚ ਕਰੀਬ 10 ਫੀਸਦੀ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ।

ਕੋਲੇ ਦੀ ਕੀਮਤ ਵਧਣ ਕਾਰਨ ਇੱਟਾਂ ਦੇ ਉਤਪਾਦਨ ਦੀ ਲਾਗਤ ਕਾਫੀ ਵਧ ਗਈ ਹੈ। ਇਸਦਾ ਸਿੱਧਾ ਅਸਰ ਮਾਰਕੀਟ ਵਿਚ ਇੱਟਾਂ ਦੇ ਭਾਅ ’ਤੇ ਪਿਆ ਹੈ। ਜਿੱਥੇ ਜਨਵਰੀ ਮਹੀਨੇ ਵਿਚ ਇੱਟਾਂ ਦਾ ਰੇਟ ਲਗਭਗ 6000 ਰੁਪਏ ਪ੍ਰਤੀ ਹਜ਼ਾਰ ਇੱਟ ਸੀ, ਉੱਥੇ ਹੁਣ ਇਹ ਵਧ ਕੇ 7500 ਤੋਂ 8000 ਰੁਪਏ ਤਕ ਪਹੁੰਚ ਗਿਆ ਹੈ।

ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਸੰਧੂ, ਜਨਰਲ ਸਕੱਤਰ ਸੁਭਾਸ਼ ਗੁਪਤਾ ਅਤੇ ਮੀਡੀਆ ਇੰਚਾਰਜ ਰਾਜਿੰਦਰ ਰਾਜੂ ਭੱਠੇ ਵਾਲੇ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਕਰੀਬ 3000 ਇੱਟ ਭੱਠੇ ਚੱਲ ਰਹੇ ਹਨ ਪਰ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਨ੍ਹਾਂ ਵਿਚੋਂ ਕਈ ਭੱਠੇ ਬੰਦ ਹੋਣ ਦੇ ਕਗਾਰ ’ਤੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਲੇ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਢੁੱਕਵੇਂ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਸਮੇਂ ਵਿਚ ਵੱਡੀ ਗਿਣਤੀ ਵਿਚ ਭੱਠਿਆਂ ਨੂੰ ਬੰਦ ਕਰਨਾ ਪੈ ਸਕਦਾ ਹੈ। ਇਸ ਨਾਲ ਨਿਰਮਾਣ ਕੰਮ ’ਤੇ ਵੱਡਾ ਅਸਰ ਪਵੇਗਾ ਅਤੇ ਰੋਜ਼ਗਾਰ ਦੇ ਮੌਕੇ ਵੀ ਘਟ ਜਾਣਗੇ।

ਬਠਿੰਡਾ ’ਚ 150 ਤੋਂ ਵੱਧ ਭੱਠਿਆਂ ’ਤੇ ਸੰਕਟ
ਭੱਠਾ ਉਦਯੋਗ ਨਾਲ ਜੁੜੇ ਰਾਜਿੰਦਰ ਰਾਜੂ ਦਾ ਕਹਿਣਾ ਹੈ ਕਿ ਇਕੱਲੇ ਬਠਿੰਡਾ ਜ਼ਿਲੇ ’ਚ ਹੀ 150 ਤੋਂ ਵੱਧ ਇੱਟ ਭੱਠੇ ਹਨ, ਜੋ ਇਸ ਸਮੇਂ ਭਾਰੀ ਆਰਥਿਕ ਦਬਾਅ ਹੇਠ ਕੰਮ ਕਰ ਰਹੇ ਹਨ। ਕਈ ਭੱਠਾ ਮਾਲਕਾਂ ਲਈ ਲਾਗਤ ਕੱਢਣਾ ਵੀ ਮੁਸ਼ਕਲ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਕਈ ਭੱਠਾ ਚਾਲਕ ਭੱਠੇ ਬੰਦ ਕਰਨ ਲਈ ਮਜਬੂਰ ਹੋ ਜਾਣਗੇ। ਇਸ ਨਾਲ ਜ਼ਿਲੇ ਵਿਚ ਨਿਰਮਾਣ ਕੰਮ ’ਤੇ ਵੱਡਾ ਅਸਰ ਪਵੇਗਾ ਅਤੇ ਇੱਟਾਂ ਦੀ ਉਪਲਬਧਤਾ ਵੀ ਘਟ ਸਕਦੀ ਹੈ।

ਭੱਠਾ ਚਾਲਕਾਂ ਦੇ ਅਨੁਸਾਰ ਸਿਰਫ ਕੋਲੇ ਦੀ ਕੀਮਤ ਹੀ ਨਹੀਂ ਵਧੀ, ਸਗੋਂ ਹੋਰ ਖਰਚਿਆਂ ਵਿਚ ਵੀ ਭਾਰੀ ਵਾਧਾ ਹੋਇਆ ਹੈ। ਜ਼ਮੀਨਾਂ ਦੇ ਰੇਟ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਭੱਠੇ ਚਲਾਉਣਾ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਮਿੱਟੀ ਦੀ ਉਪਲਬਧਤਾ ਵੀ ਪਹਿਲਾਂ ਵਰਗੀ ਨਹੀਂ ਰਹੀ, ਕਿਉਂਕਿ ਕਈ ਥਾਵਾਂ ’ਤੇ ਮਿੱਟੀ ਕੱਢਣ ’ਤੇ ਪਾਬੰਦੀਆਂ ਲੱਗੀਆਂ ਹੋਈਆਂ ਹਨ।

ਮਜ਼ਦੂਰੀ ਵੀ ਪਹਿਲਾਂ ਨਾਲੋਂ ਕਾਫੀ ਵਧ ਚੁੱਕੀ ਹੈ। ਭੱਠਿਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਵਧਣ ਨਾਲ ਉਤਪਾਦਨ ਲਾਗਤ ਹੋਰ ਵਧ ਗਈ ਹੈ। ਉੱਥੇ ਹੀ ਬਿਜਲੀ ਦੇ ਵਧਦੇ ਬਿੱਲਾਂ ਨੇ ਵੀ ਭੱਠਾ ਮਾਲਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਆਮ ਆਦਮੀ ਦੇ ਸੁਪਨਿਆਂ ’ਤੇ ਅਸਰ
ਇੱਟਾਂ ਦੇ ਰੇਟ ਵਧਣ ਦਾ ਸਭ ਤੋਂ ਵੱਡਾ ਅਸਰ ਆਮ ਲੋਕਾਂ ’ਤੇ ਪੈ ਰਿਹਾ ਹੈ। ਪਹਿਲਾਂ ਹੀ ਜ਼ਮੀਨਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ, ਅਜਿਹੇ ਵਿਚ ਘਰ ਬਣਾਉਣਾ ਕਈ ਲੋਕਾਂ ਲਈ ਮੁਸ਼ਕਲ ਹੋ ਚੁੱਕਾ ਹੈ। ਹੁਣ ਇੱਟਾਂ ਦੇ ਭਾਅ ਵਧਣ ਨਾਲ ਨਿਰਮਾਣ ਦੀ ਲਾਗਤ ਹੋਰ ਵਧ ਗਈ ਹੈ।

ਨਿਰਮਾਣ ਖੇਤਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਮਕਾਨ ਬਣਾਉਣ ਦੀ ਲਾਗਤ ਪਿਛਲੇ ਕੁਝ ਸਾਲਾਂ ਵਿਚ ਕਾਫੀ ਵਧ ਗਈ ਹੈ। ਸੀਮੈਂਟ, ਸਰਿਆ, ਰੇਤ ਅਤੇ ਹੁਣ ਇੱਟਾਂ ਦੇ ਭਾਅ ਵਧਣ ਨਾਲ ਆਮ ਪਰਿਵਾਰਾਂ ਦਾ ਘਰ ਬਣਾਉਣ ਦਾ ਸੁਪਨਾ ਟੁੱਟਦਾ ਨਜ਼ਰ ਆ ਰਿਹਾ ਹੈ।

ਰਾਜਿੰਦਰ ਰਾਜੂ ਨੇ ਦੱਸਿਆ ਕਿ ਇਕ ਸਮਾਂ ਅਜਿਹਾ ਵੀ ਸੀ ਜਦੋਂ ਇੱਟ ਭੱਠਾ ਉਦਯੋਗ ਸਮਾਜ ਵਿਚ ਕਾਫੀ ਮਾਣਯੋਗ ਮੰਨਿਆ ਜਾਂਦਾ ਸੀ। ਵੱਡੇ-ਵੱਡੇ ਪ੍ਰਭਾਵਸ਼ਾਲੀ ਲੋਕ ਇਸ ਕਾਰੋਬਾਰ ਨਾਲ ਜੁੜੇ ਹੁੰਦੇ ਸਨ ਅਤੇ ਭੱਠਾ ਮਾਲਕਾਂ ਨੂੰ ਸਮਾਜ ਵਿਚ ਇੱਜ਼ਤ ਦੀ ਨਜ਼ਰ ਨਾਲ ਦੇਖਿਆ ਜਾਂਦਾ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਬਦਲ ਚੁੱਕੇ ਹਨ। ਵਧਦੀ ਲਾਗਤ, ਸਰਕਾਰੀ ਨਿਯਮਾਂ ਅਤੇ ਬਾਜ਼ਾਰ ਦੀਆਂ ਸਥਿਤੀਆਂ ਕਾਰਨ ਇਹ ਉਦਯੋਗ ਮੁਸ਼ਕਲ ਦੌਰ ਵਿਚੋਂ ਲੰਘ ਰਿਹਾ ਹੈ।

ਪੰਜਾਬ ਭੱਠਾ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਕੋਲੇ ਦੀਆਂ ਕੀਮਤਾਂ ਨੂੰ ਕਾਬੂ ਕੀਤਾ ਜਾਵੇ ਅਤੇ ਭੱਠਾ ਉਦਯੋਗ ਨੂੰ ਰਾਹਤ ਦੇਣ ਲਈ ਖਾਸ ਨੀਤੀ ਬਣਾਈ ਜਾਵੇ। ਚਾਲਕਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਦਖਲ ਨਾ ਦਿੱਤਾ ਤਾਂ ਇਹ ਉਦਯੋਗ ਹੌਲੀ-ਹੌਲੀ ਖਤਮ ਹੋ ਸਕਦਾ ਹੈ। ਇਸ ਨਾਲ ਨਾ ਸਿਰਫ ਨਿਰਮਾਣ ਖੇਤਰ ਪ੍ਰਭਾਵਿਤ ਹੋਵੇਗਾ ਸਗੋਂ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਵੀ ਖਤਰੇ ਵਿਚ ਪੈ ਸਕਦੀ ਹੈ। ਭੱਠਾ ਚਾਲਕਾਂ ਨੇ ਉਮੀਦ ਜਤਾਈ ਹੈ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਹੱਲ ਕੱਢੇਗੀ, ਤਾਂ ਜੋ ਇਸ ਉਦਯੋਗ ਨੂੰ ਬਚਾਇਆ ਜਾ ਸਕੇ ਅਤੇ ਆਮ ਲੋਕਾਂ ਲਈ ਘਰ ਬਣਾਉਣਾ ਏਨਾ ਮਹਿੰਗਾ ਨਾ ਹੋਵੇ।

  • Bricks
  • coal prices
  • kilns
  • Punjab

ਅੰਮ੍ਰਿਤਸਰ 'ਚ ਚੱਲਦੀ ਥਾਰ ਨੂੰ ਲੱਗੀ ਅੱਗ! ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ

NEXT STORY

Stories You May Like

  • amarnath yatra  3000 pilgrims  jatha
    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 3000 ਤੋਂ ਵੱਧ ਸ਼ਰਧਾਲੂ ਜੰਮੂ ਤੋਂ ਰਵਾਨਾ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • tremendous rise in gold prices  prices reach seven week high  know reason
    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • gold and silver are becoming expensive  big jump in the prices of silver
    ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ ਸੋਨਾ-ਚਾਂਦੀ, Silver ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ
  • sensex nifty rise due to softening of crude oil prices and buying in ri
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਰਿਲਾਇੰਸ ਇੰਡਸਟਰੀਜ਼ 'ਚ ਖਰੀਦਦਾਰੀ ਕਾਰਨ ਸੈਂਸੈਕਸ-ਨਿਫਟੀ 'ਚ ਵਾਧਾ।
  • stock market declines due to rising crude oil prices
    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • army man  leave  punjab police
      ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +