ਡੇਰਾਬੱਸੀ (ਗੁਰਪ੍ਰੀਤ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਡੇਰਾਬੱਸੀ ਹਲਕੇ ਦੇ ਪਿੰਡ ਨਾਭਾ ਸਾਹਿਬ (ਜ਼ੀਰਕਪੁਰ) ਵਿਖੇ ਲਾਵਾਂ ਲੈਣ ਤੋਂ ਪਹਿਲਾਂ ਲਾੜੀ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਇਹ ਵੀ ਪੜ੍ਹੋ : ਡੇਰਾਬੱਸੀ ਦੇ ਪਿੰਡ 'ਚ ਮਾਹੌਲ ਤਣਾਅਪੂਰਨ, ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਾਲੇ ਬਹਿਸਬਾਜ਼ੀ
ਦੱਸਣਯੋਗ ਹੈ ਕਿ ਇੱਥੋਂ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੀ ਧੀ ਅਰਸ਼ਪ੍ਰੀਤ ਕੌਰ ਦਾ ਅੱਜ ਵਿਆਹ ਹੈ। ਉਹ ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੀ ਅਤੇ ਆਪਣੀ ਵੋਟ ਪਾਈ।
ਇਹ ਵੀ ਪੜ੍ਹੋ : ਪੰਜਾਬ ਚੋਣਾਂ 2022 : ਮੋਹਾਲੀ ਦੇ ਹਲਕਿਆਂ 'ਚ ਵੋਟਾਂ ਪੈਣ ਦਾ ਕੰਮ ਜਾਰੀ, ਜਾਣੋ ਕਿਹੜੇ ਉਮੀਦਵਾਰ ਪਾ ਚੁੱਕੇ ਨੇ ਵੋਟਾਂ
ਇਸ ਦੌਰਾਨ ਅਰਸ਼ਪ੍ਰੀਤ ਨੇ ਕਿਹਾ ਕਿ ਵੋਟ ਪਾਉਣਾ ਸਭ ਦਾ ਅਧਿਕਾਰ ਹੈ ਅਤੇ ਸਾਨੂੰ ਇਸ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਪੋਲਿੰਗ ਬੂਥਾਂ 'ਤੇ ਜਿੱਥੇ ਬਜ਼ੁਰਗ ਵੋਟ ਪਾਉਣ ਲਈ ਪਹੁੰਚ ਰਹੇ ਹਨ, ਉੱਥੇ ਹੀ ਪਹਿਲੀ ਵਾਰ ਵੋਟ ਪਾਉਣ ਵਾਲਿਆਂ 'ਚ ਵੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੀਬੀਆਂ ਲਈ ਬਣਾਏ 7 ‘ਪਿੰਕ ਪੋਲਿੰਗ ਸਟੇਸ਼ਨ’, ਬਣ ਰਹੇ ਖਿੱਚ ਦਾ ਕੇਂਦਰ
NEXT STORY