ਮੋਗਾ (ਆਜ਼ਾਦ) : ਬਾਬਾ ਨੰਦ ਸਿੰਘ ਨਗਰ ਮੋਗਾ ਨਿਵਾਸੀ ਸੁਖਵਿੰਦਰ ਸਿੰਘ ਨੇ ਆਪਣੀ ਨੂੰਹ ’ਤੇ 22 ਲੱਖ ਰੁਪਏ ਹੜੱਪਣ ਦਾ ਦੋਸ਼ ਲਾਇਆ ਹੈ। ਇਸ ਸਬੰਧ ਵਿਚ ਜਾਂਚ ਤੋਂ ਬਾਅਦ ਥਾਣਾ ਸਿਟੀ ਮੋਗਾ ਵੱਲੋਂ ਕਥਿਤ ਮੁਲਜ਼ਮ ਸਿਮਰਨਜੀਤ ਕੌਰ ਨਿਵਾਸੀ ਪਿੰਡ ਨੱਥੋਕੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਪੁਲਸ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਸ ਦੇ ਲੜਕੇ ਹਰਦੀਪ ਸਿੰਘ ਦਾ ਵਿਆਹ ਜੂਨ 2023 ਵਿਚ ਸਿਮਰਨਜੀਤ ਕੌਰ ਦੇ ਨਾਲ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਹੋਇਆ ਸੀ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
ਉਨ੍ਹਾਂ ਆਪਣੀ ਨੂੰਹ ਨੂੰ ਵਿਦੇਸ਼ ਭੇਜਣ ਲਈ 22 ਲੱਖ ਰੁਪਏ ਖਰਚ ਕੀਤੇ ਪਰ ਉਸ ਦੀ ਫਾਈਲ ਰਿਜੈਕਟ ਹੋ ਗਈ ਅਤੇ 22 ਅਪ੍ਰੈਲ 2024 ਨੂੰ ਜੋ ਫੀਸ ਅਸੀਂ ਭਰੀ ਸੀ, ਉਹ ਸਿਮਰਨਜੀਤ ਕੌਰ ਦੇ ਖਾਤੇ ਵਿਚ ਜਮ੍ਹਾ ਹੋ ਗਈ, ਜਿਸ ਉਪਰੰਤ ਉਹ 26 ਅਪ੍ਰੈਲ 2024 ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਅਤੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣਾ ਖਾਤਾ ਵੀ ਬੰਦ ਕਰਵਾ ਦਿੱਤਾ। ਇਸ ਤਰ੍ਹਾਂ ਉਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪੁਲਸ ਮੁਖੀ ਨੇ ਇਸ ਦੀ ਜਾਂਚ ਡੀ. ਐੱਸ. ਪੀ. ਸਪੈਸ਼ਲ ਕ੍ਰਾਈਮ ਬ੍ਰਾਂਚ ਮੋਗਾ ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਅਧਿਕਾਰੀ ਨੇ ਦੋਹਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਦੇ ਲਈ ਬੁਲਾਇਆ। ਜਾਂਚ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਗ੍ਰਿਫਤਾਰੀ ਬਾਕੀ ਹੈ।
ਜੇ ਤੁਸੀਂ ਵੀ ਆਪਣੇ ਬੱਚੇ ਨੂੰ ਦਿੰਦੇ ਹੋ ਫਰੂਟੀ ਤਾਂ ਸਾਵਧਾਨ, ਹੋਸ਼ ਉਡਾਵੇਗੀ ਇਹ ਘਟਨਾ
NEXT STORY