ਕੋਟਕਪੂਰਾ (ਨਰਿੰਦਰ): ਕਿਸਾਨ ਅੰਦੋਲਨ ਦਾ ਰੰਗ ਵਿਆਹ ਸਮਾਗਮਾਂ ’ਚ ਵੀ ਹੁਣ ਆਮ ਵਿਖਾਈ ਦੇਣ ਲੱਗਿਆ ਹੈ। ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ’ਚ ਵੀ ਇਸੇ ਤਰ੍ਹਾਂ ਦਾ ਨਜ਼ਾਰਾ ਦੇਖਣ ਨੂੰ ਮਿਲਿਆ। ਪਿੰਡ ਪੱਕਾ ਦੇ ਵਸਨੀਕ ਰਾਜਾ ਸਿੰਘ ਦੇ ਪੁੱਤਰ ਦੇ ਵਿਆਹ ’ਚ ਲਾੜੇ-ਲਾੜੀ ਨੇ ਕਿਸਾਨੀ ਝੰਡੇ ਲੈ ਕੇ ਵਿਆਹ ਦੀਆਂ ਰਸਮਾਂ ਅਦਾ ਕੀਤੀਆਂ।
ਇਹ ਵੀ ਪੜ੍ਹੋ: ਦੁਬਈ ਤੋਂ ਪਰਤੀ ਧੀ ਨੇ ਰੋ-ਰੋ ਸੁਣਾਈ ਦਰਦਭਰੀ ਕਹਾਣੀ, ਕਿਹਾ- ਭੁੱਖੇ ਰਹਿ ਕੇ ਲੰਘਾਏ ਮਹੀਨੇ
ਇਸ ਮੌਕੇ ਲਾੜੇ ਸਤਨਾਮ ਸਿੰਘ ਨੇ ਦੱਸਿਆ ਕਿ ਸਾਡੇ ਕਿਸਾਨ ਦਿੱਲੀ ’ਚ ਸੰਘਰਸ਼ ਕਰ ਰਹੇ ਹਨ, ਇਸ ਲਈ ਅਸੀਂ ਪੂਰੇ ਵਿਆਹ ਨੂੰ ਕਿਸਾਨੀ ਸੰਘਰਸ਼ ਦੇ ਰੰਗ ’ਚ ਰੰਗਣ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਵਿਆਹ ਦੇ ਬਾਅਦ ਦਿੱਲੀ ਜਾ ਕੇ ਕਿਸਾਨ ਅੰਦੋਲਨ ’ਚ ਸ਼ਿਰਕਤ ਕਰਨਗੇ ਕਿਉਂਕਿ ਕਿਸਾਨੀ ਹੱਕਾਂ ਦੀ ਲੜਾਈ ਸਾਰਿਆਂ ਨੂੰ ਮਿਲ ਕੇ ਲੜਨੀ ਪਵੇਗੀ।
ਇਹ ਵੀ ਪੜ੍ਹੋ: ਨੌਜਵਾਨ ਨੇ ਦਿੱਲੀ ਟਰੈਕਟਰ ਪਰੇਡ ’ਚ ਲਿਜਾਣ ਲਈ ਸ਼ਿੰਗਾਰੀ ਕਾਰ, ਵੇਖ ਲੋਕਾਂ ’ਚ ਆਵੇਗਾ ਜੋਸ਼(ਤਸਵੀਰਾਂ)
ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
NEXT STORY