ਮੋਗਾ (ਕਸ਼ਿਸ਼) : ਬੀਤੀ ਦੇਰ ਸ਼ਾਮ ਮੋਗਾ ਦੇ ਬਾਘਾਪੁਰਾਣਾ ਵਿਚ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਭਰਾ ਨਾਲ ਮੋਟਰਸਾਈਕਲ "ਤੇ ਜਾ ਰਹੀ ਭੈਣ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਣ ਕਾਰਣ ਵਾਪਰਿਆ। ਹਾਦਸੇ ਵਿਚ ਭੈਣ ਦੀ ਮੌਤ ਹੋ ਗਈ ਜਦਕਿ ਭਰਾ ਦਾ ਵਾਲ-ਵਾਲ ਬਚਾਅ ਹੋ ਗਿਆ। ਮ੍ਰਿਤਕਾ ਦੀ ਪਛਾਣ ਜੋਤੀ ਵਜੋਂ ਹੋਈ ਹੈ, ਜੋ ਸਾਉਣ ਦਾ ਮਹੀਨਾ ਮਨਾਉਣ ਲਈ ਆਪਣੇ ਭਰਾ ਨਾਲ ਪੇਕੇ ਜਾ ਰਹੀ ਸੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿਚ ਹੋਰ ਵੀ ਦਰਦਨਾਕ ਗੱਲ ਇਹ ਵੀ ਹੈ ਕਿ ਮ੍ਰਿਤਕ ਜੋਤੀ ਗਰਭਵਤੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਅਨਮੋਲ ਗਗਨ ਮਾਨ ਵੱਲੋਂ ਸਿਆਸਤ ਛੱਡਣ ਦਾ ਐਲਾਨ
ਜਾਣਕਾਰੀ ਮੁਤਾਬਕ ਮੋਗਾ ਦੀ ਰਹਿਣ ਵਾਲੀ ਜੋਤੀ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਕੋਟਕਪੂਰਾ ਵਿਖੇ ਹੋਇਆ ਸੀ, ਜੋਤੀ ਬੀਤੀ ਰਾਤ ਆਪਣੇ ਭਰਾ ਨਾਲ ਮੋਟਰਸਾਈਕਲ "ਤੇ ਸਵਾਰ ਹੋ ਕੇ ਆਪਣੇ ਪੇਕੇ ਘਰ ਸਾਉਣ ਦਾ ਮਹੀਨਾ ਕੱਟਣ ਜਾ ਰਹੀ ਸੀ। ਜਿਵੇਂ ਹੀ ਉਹ ਬਾਘਾਪੁਰਾਣਾ ਕੋਲ ਪਹੁੰਚੇ ਤਾਂ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਕਾਰਣ ਜੋਤੀ ਗੰਭੀਰ ਜ਼ਖਮੀ ਹੋ ਗਈ, ਜਿਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਾਇਬ ਤਹਿਸੀਲਦਾਰ ਜਸਵੀਰ ਕੌਰ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਹੋਈ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਵੱਛ ਸਰਵੇਖਣ 2024-25 ’ਚ ਗੁਰੂ ਨਗਰੀ 30ਵੇਂ ਸਥਾਨ ’ਤੇ
NEXT STORY