ਅੰਮ੍ਰਿਤਸਰ (ਅਰੁਣ)- ਅੰਮ੍ਰਿਤਸਰ ’ਚ ਇਕ ਮੰਦਬੁੱਧੀ ਨੌਜਵਾਨ ਵਲੋਂ ਆਪਣੇ ਵੱਡੇ ਭਰਾ, ਜਿਸ ਦਾ ਐਕਸੀਡੈਂਟ ਹੋ ਜਾਣ ਕਾਰਨ ਆਕਸੀਜਨ ਪਾਈਪ ਲੱਗੀ ਸੀ, ਦੀ ਪਾਈਪ ਖਿੱਚਣ ’ਤੇ ਤੈਸ਼ ਵਿਚ ਆਏ ਦੂਸਰੇ ਭਰਾ ਵਲੋਂ ਸਿਰ ਵਿਚ ਲੱਕੜ ਦਾ ਬਾਲਾ ਮਾਰ ਦਿੱਤਾ। ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮੰਦਬੁਧੀ ਨੌਜਵਾਨ ਪਲਵਿੰਦਰ ਬੱਬੂ ਵਾਸੀ ਪਿੰਡ ਕੁੱਤੀਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਉਸ ਨੇ ਉਸ ਨੂੰ ਨਹਿਰ ’ਚ ਸੁੱਟ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭਿੰਡੀਸੈਦਾਂ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਪਲਵਿੰਦਰ ਬੱਬੂ ਦੇ ਭਰਾ ਕੁਲਵੰਤ ਸਿੰਘ ਵਾਸੀ ਕੁੱਤੀਵਾਲ, ਜਿਸ ਨੇ ਮ੍ਰਿਤਕ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਨਹਿਰ ਵਿਚ ਸੁੱਟ ਦਿੱਤਾ ਸੀ, ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਬਰਾਮਦ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)
ਪੰਜਾਬ ਦੇ ਹਰ ਪਿੰਡ ਨੂੰ ਮਿਲੇਗਾ ਸ਼ੁੱਧ ਤੇ ਪੀਣ ਯੋਗ ਪਾਣੀ, ਸਰਕਾਰ ਤਿਆਰ ਕਰ ਰਹੀ ਇਹ ਯੋਜਨਾ
NEXT STORY