ਸ੍ਰੀ ਹਰਿਗੋਬਿੰਦਪੁਰ : ਜ਼ਮੀਨੀ ਵਿਵਾਦ ਦੇ ਚੱਲਦੇ ਸਕੇ ਭਰਾ ਵਲੋਂ ਭਰਾ ਨੂੰ ਟ੍ਰੈਕਟਰ ਹੇਠਾਂ ਦਰੜਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਡੋਗਰ ਮਹੇਸ਼ ਪੱਤੀ ਦੀ ਹੈ, ਜਿੱਥੇ ਮੁਖਤਿਆਰ ਸਿੰਘ ਨਾਮਕ ਵਿਅਕਤੀ ਨੇ ਆਪਣੇ ਸਕੇ ਭਰਾ ਸਤਨਾਮ ਸਿੰਘ ਨੂੰ ਟ੍ਰੈਕਟਰ ਹੇਠਾਂ ਦਰੜ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਗੰਭੀਰ ਹਾਲਤ 'ਚ ਪਹਿਲਾਂ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਸਤਨਾਮ ਦੀ ਮੌਤ ਹੋ ਗਈ।
ਮੌਤ ਤੋਂ ਪਹਿਲਾਂ ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਉਸ ਦੇ ਭਰਾ ਮੁਖਤਿਆਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਤਾਂ ਉਸ ਦੀ ਕੁੱਟਮਾਰ ਕੀਤੀ ਅਤੇ ਉਸ 'ਤੇ ਪਿਸਤੌਲ ਵੀ ਤਾਣ ਲਈ ਬਾਅਦ ਵਿਚ ਉਸ ਨੂੰ ਟ੍ਰੈਕਟਰ ਹੇਠਾਂ ਦਰੜ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤਕ ਕਿਸੇ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਸੀ ਹੋ ਸਕੀ।
8 ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਲਗਾਇਆ ਧਰਨਾ
NEXT STORY