ਮਾਨਸਾ : ਮਾਨਸਾ ਦੇ ਪਿੰਡ ਛਪਿਆਂਵਾਲੀ ਵਿਖੇ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਭਰਾ ਵੱਲੋਂ ਸਕੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਛਪਿਆਂਵਾਲੀ ਵਿਚ ਦੋ ਸਕੇ ਭਰਾਵਾਂ ਵਿਚਾਲੇ ਬੀਤੀ ਰਾਤ ਕਿਸੇ ਗੱਲ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਛੋਟੇ ਭਰਾ ਨੇ ਕਥਿਤ ਤੌਰ 'ਤੇ ਆਪਣੇ ਵੱਡੇ ਭਰਾ 'ਤੇ ਚਾਕੂ ਨਾਲ ਕਈ ਵਾਰ ਕੀਤੇ, ਜਿਸ ਵਿਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਗਭਗ 58 ਸਾਲਾ ਚੰਦਰਭਾਨ ਦੇ ਰੂਪ ਵਿਚ ਹੋਈ ਹੈ। ਉਥੇ ਹੀ ਮੁਲਜ਼ਮ ਛੋਟੇ ਭਰਾ ਦੀ ਪਚਾਣ ਰਣਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਮੁਲਜ਼ਮ ਸਾਰੀ ਰਾਤ ਲਾਸ਼ ਕੋਲ ਹੀ ਰਿਹਾ।
ਇਹ ਵੀ ਪੜ੍ਹੋ : ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ ਕੁੱਖੋਂ ਜੰਮੇ 3 ਜਵਾਕ
ਪਿੰਡ ਵਾਸੀਆਂ ਮੁਤਾਬਕ ਦੋਵੇਂ ਭਰਾ ਘਰ ਵਿਚ ਇਕੱਲੇ ਰਹਿੰਦੇ ਸਨ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੋਵੇਂ ਭਰਾ ਨਸ਼ਾ ਕਰਨ ਦੇ ਆਦੀ ਸਨ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਦੋਵਾਂ ਵਿਚਾਲੇ ਘਰ ਵਿਚ ਝਗੜਾ ਹੋਇਆ, ਜਿਸ ਤੋਂ ਬਾਅਦ ਛੋਟੇ ਭਰਾ ਰਣਜੀਤ ਸਿੰਘ ਨੇ ਕਥਿਤ ਤੌਰ 'ਤੇ ਵੱਡੇ ਭਰਾ ਚੰਦਰਭਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਮੁਲਜ਼ਮ ਆਪ ਹੀ ਸਵੇਰੇ ਥਾਣੇ ਪਹੁੰਚ ਗਿਆ ਅਤੇ ਪੁਲਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪਿੰਡ ਦੇ ਲੋਕਾਂ ਨੂੰ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪੁਲਸ ਟੀਮ ਜਾਂਚ ਲਈ ਮੌਕੇ 'ਤੇ ਪਹੁੰਚੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ ਲੋਕਾਂ ਦੀ ਮੌਤ
ਲੋਕਾਂ ਅਨੁਸਾਰ ਦੋਵੇਂ ਭਰਾ ਚੰਗੇ ਪੜ੍ਹੇ ਲਿਖੇ ਸਨ ਅਤੇ ਕਿਸੇ ਸਮੇਂ ਇਨ੍ਹਾਂ ਕੋਲ ਕਾਫੀ ਜ਼ਮੀਨ ਸੀ ਪਰ ਨਸ਼ੇ ਦੀ ਆਦਤ ਨੇ ਹੌਲੀ ਹੌਲੀ ਸਭ ਕੁਝ ਬਰਬਾਦ ਕਰ ਦਿੱਤਾ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਕਾਰਣਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
NEXT STORY