ਅੰਮ੍ਰਿਤਸਰ (ਸੰਜੀਵ)-ਭਰਾ ਦੀ ਰਾਈਫਲ ’ਚੋਂ ਚੱਲੀ ਗੋਲੀ ਨੇ ਆਪਣੀ ਹੀ ਭੈਣ ਦੀ ਜਾਨ ਲੈ ਲਈ। ਹਸਪਤਾਲ ’ਚ ਇਲਾਜ ਦੌਰਾਨ ਮੌਤ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤੇ ਬਿਨਾਂ ਲਾਸ਼ ਦਾ ਸਸਕਾਰ ਵੀ ਕਰ ਦਿੱਤਾ ਗਿਆ। ਇਸ ਮਾਮਲੇ ’ਚ ਥਾਣਾ ਸਦਰ ਦੀ ਪੁਲਸ ਨੇ ਅਨੁਰਾਗ ਸੰਧੀਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵੇਰਕਾ ਬਾਈਪਾਸ ’ਤੇ ਸਥਿਤ ਐਸਕਾਰਟ ਹਸਪਤਾਲ ’ਚ ਰਿਤਿਕਾ ਸੰਧੀਰ ਗੋਲੀ ਲੱਗਣ ਨਾਲ ਜ਼ਖਮੀ ਹੋਈ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਜਦੋਂ ਉਹ ਹਸਪਤਾਲ ’ਚ ਰਿਤਿਕਾ ਦੇ ਬਿਆਨ ਦਰਜ ਕਰਨ ਲਈ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਅਨਫਿੱਟ ਦੱਸਿਆ।
ਇਹ ਵੀ ਪੜ੍ਹੋ- ਸ਼ਰਮਨਾਕ ਹੋਇਆ ਪੰਜਾਬ: ਕਲਯੁਗੀ ਪਿਓ ਨੇ ਆਪਣੀ ਮਾਸੂਮ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਗੋਲੀ ਘਰ ’ਚ ਉਸਦੇ ਭਰਾ ਅਨੁਰਾਗ ਸੰਧੀਰ ਦੀ ਰਾਈਫਲ ’ਚੋਂ ਲੱਗੀ ਹੈ। ਜਦੋਂ ਉਹ ਮੁੜ ਬਿਆਨ ਲੈਣ ਲਈ ਪਹੁੰਚੇ ਤਾਂ ਪਤਾ ਲੱਗਾ ਕਿ ਰਿਤਿਕਾ ਦੀ ਮੌਤ ਹੋ ਗਈ ਸੀ ਅਤੇ ਲਾਸ਼ ਨੂੰ ਉਸਦਾ ਭਰਾ ਲੈ ਗਿਆ ਹੈ। ਜਦੋਂ ਉਹ ਉਨ੍ਹਾਂ ਦੇ ਘਰ ਪਹੁੰਚੇ, ਤਾਂ ਘਰ ਨੂੰ ਤਾਲਾ ਲੱਗਾ ਹੋਇਆ ਸੀ ਅਤੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਰਿਤਿਕਾ ਦਾ ਅੰਤਿਮ ਸੰਸਕਾਰ ਕਰਵਾ ਦਿੱਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਰਾਧਾ ਸੁਆਮੀ ਸਤਿਸੰਗ ਨੂੰ ਲੈ ਕੇ ਵੱਡੀ ਖ਼ਬਰ, ਟੁੱਟ ਗਏ ਰਿਕਾਰਡ
NEXT STORY