ਲੁਧਿਆਣਾ (ਗੌਤਮ) : ਥਾਣਾ ਡਵੀਜ਼ਨ ਨੰਬਰ-6 ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ 'ਤੇ ਜਾ ਰਹੇ ਦੋ ਸਕੇ ਭਰਾਵਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ 6 ਮੋਬਾਇਲ ਬਰਾਮਦ ਕੀਤੇ ਹਨ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਗੁਰਪਾਲ ਨਗਰ ਦੇ ਰਹਿਣ ਵਾਲੇ ਕਿਸ਼ਨ ਸ਼ਰਮਾ ਅਤੇ ਵਿਸ਼ਾਲ ਸ਼ਰਮਾ ਵਜੋਂ ਕੀਤੀ ਹੈ। ਮੁਲਜ਼ਮਾਂ ਨੂੰ ਕੋਰਟ ’ਚ ਪੇਸ਼ ਕਰ ਰਿਮਾਂਡ 'ਤੇ ਲਿਆ ਗਿਆ ਹੈ।
ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਚੈਕਿੰਗ ਲਈ ਸ਼ੇਰਪੁਰ ਚੌਕ ਦੇ ਕੋਲ ਮੌਜੂਦ ਸੀ ਤਾਂ ਉਨ੍ਹਾਂ ਨੂੰ ਖਬਰੀ ਨੇ ਸੂਚਨਾ ਦਿੱਤੀ ਕਿ ਉਕਤ ਦੋਵੇਂ ਭਰਾ ਮੋਟਰਸਾਈਕਲ ਅਤੇ ਮੋਬਾਇਲ ਚੋਰੀ ਦੇ ਆਦਿ ਹਨ। ਦੋਵੇਂ ਚੋਰੀ ਕੀਤੇ ਹੋਏ ਮੋਟਰਸਾਈਕਲ 'ਤੇ ਸਵਾਰ ਹੋ ਕੇ ਚੋਰੀ ਦੇ ਮੋਬਾਇਲ ਵੇਚਣ ਲਈ ਜਾ ਰਹੇ ਸਨ ਕਾਰਵਾਈ ਕਰਦੇ ਹੋਏ ਟੀਮ ਨੇ ਮਿਲਟਰੀ ਕੈਂਪ ਦੇ ਨੇੜੇ ਨਾਕਾਬੰਦੀ ਕਰ ਦੋਵਾਂ ਨੂੰ ਮੋਟਰਸਾਈਕਲ 'ਤੇ ਜਾਂਦੇ ਹੋਏ ਕਾਬੂ ਕਰ ਲਿਆ। ਮੁਲਜ਼ਮਾਂ ਨੇ ਸ਼ੁਰੂਆਤੀ ਪੁੱਛਗਿੱਛ ਦੇ ਦੌਰਾਨ ਦੱਸਿਆ ਕਿ ਉਹ ਭੀੜ ਭਾੜ ਵਾਲੇ ਇਲਾਕਿਆਂ ’ਚ ਵੜ੍ਹ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰਨਾਂ ਵਾਰਦਾਤਾਂ ਨੂੰ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਟਿਆਲਾ ਦਾ ਤਸਪ੍ਰੀਤ ਓਹੀਓ ਕਲੀਵਲੈਂਡ (ਅਮਰੀਕਾ) 'ਚ ਪਹਿਲਾ ਸਾਬਤ ਸੂਰਤ ਸਿੱਖ ਅਫਸਰ ਬਣਿਆ
NEXT STORY