ਜਲੰਧਰ (ਮਹੇਸ਼) - ਜਮਸ਼ੇਰ ਵਿਚ ਭੈਣ ਦੇ ਘਰ ਰਹਿੰਦੇ 25 ਸਾਲ ਦੇ ਭਰਾ ਦੀ ਕੋਈ ਗਲਤ ਦਵਾਈ ਖਾਣ ਨਾਲ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ ਬਿੰਦਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਨੱਤਾ ਥਾਣਾ ਨੂਰਮਹਿਲ ਵਜੋਂ ਹੋਈ ਹੈ। ਮ੍ਰਿਤਕ ਕਰੀਬ 18 ਸਾਲ ਤੋਂ ਆਪਣੀ ਭੈਣ ਬਲਵਿੰਦਰ ਕੌਰ ਉਰਫ਼ ਬਿੰਦਰ ਪਤਨੀ ਰਾਜਿੰਦਰ ਸਿੰਘ ਪੱਤੀ ਕੁਲਾਰਾਂ, ਜਮਸ਼ੇਰ ਦੇ ਨੇੜੇ ਰਹਿੰਦਾ ਸੀ ਅਤੇ ਜਮਸ਼ੇਰ ਦੇ ਹੀ ਰਹਿਣ ਵਾਲੇ ਬਿਕਰਮਜੀਤ ਸਿੰਘ ਵਿੱਕੀ ਕੋਲ ਡਰਾਈਵਰ ਦੀ ਨੌਕਰੀ ਕਰਦਾ ਸੀ।
ਪੜ੍ਹੋ ਇਹ ਵੀ ਖ਼ਬਰ - Health Tips: ਹਫ਼ਤੇ ’ਚ ਤਿੰਨ ਦਿਨ ਖਾਓ ਇਹ ਚੀਜ਼, ਘਟੇਗਾ ‘ਦਿਲ ਦੇ ਦੌਰਾ’ ਦਾ ਖ਼ਤਰਾ
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਜਾਣਕਾਰੀ ਦਿੰਦੇ ਹੋਏ ਭੈਣ ਬਲਵਿੰਦਰ ਕੌਰ ਨੇ ਦੱਸਿਆ ਕਿ ਬੀਮਾਰੀ ਦੇ ਕਾਰਣ ਉਸ ਦੇ ਭਰਾ ਦੀ ਦਵਾਈ ਚੱਲਦੀ ਸੀ। ਆਪਣੀ ਦਵਾਈ ਦੀ ਥਾਂ ਅਚਾਨਕ ਉਸ ਨੇ ਕੋਈ ਗਲਤ ਦਵਾਈ ਖਾ ਲਈ, ਜਿਸ ਨਾਲ ਉਸ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਗਈ। ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਉਸ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ
ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸੰਬੰਧ, ਮਾਮਲਾ ਦਰਜ
NEXT STORY