ਨਕੋਦਰ (ਪਾਲੀ) : ਸਦਰ ਪੁਲਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਮਮੇਰੇ ਭੈਣ-ਭਰਾ ਨੂੰ ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਏ. ਐੱਸ. ਪੀ. ਨਕੋਦਰ ਵਤਸਲਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਦਰ ਥਾਣਾ ਮੁਖੀ ਸਿਕੰਦਰ ਸਿੰਘ ਵਿਰਕ ਦੀ ਅਗਵਾਈ 'ਚ ਚੌਕੀ ਇੰਚਾਰਜ ਸ਼ੰਕਰ ਏ. ਐੱਸ. ਆਈ. ਲਵਨੀਨ ਕੁਮਾਰ ਵਲੋਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਨਹਿਰ ਪੁਲੀ ਟਾਹਲੀ ਨੇੜੇ ਪਿੰਡ ਚਾਨੀਆ ਵਲੋਂ ਇਕ ਮੋਟਰਸਾਈਕਲ, ਜਿਸ ਨੂੰ ਇਕ ਵਿਅਕਤੀ ਚਲਾ ਰਿਹਾ ਸੀ ਅਤੇ ਉਸ ਦੇ ਪਿੱਛੇ ਇਕ ਔਰਤ ਬੈਠੀ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਇਕਦਮ ਪਿੱਛੇ ਨੂੰ ਮੁੜਨ ਲੱਗੇ ਤਾਂ ਪੁਲਸ ਪਾਰਟੀ ਨੇ ਸ਼ੱਕ ਪੈਣ 'ਤੇ ਉਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ, ਜਿਨ੍ਹਾਂ ਕੋਲੋਂ 210 ਨਸ਼ੇ ਵਾਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੀ ਪਛਾਣ ਦਲਵਾਰਾ ਉਰਫ ਗੱਬਰ ਪੁੱਤਰ ਮਲਕੀਤ ਰਾਮ ਵਾਸੀ ਪਿੰਡ ਥਾਬਲਕੇ ਅਤੇ ਕੁਲਵਿੰਦਰ ਕੌਰ ਉਰਫ ਕਿੰਦੋ ਪਤਨੀ ਬਲਵਿੰਦਰ ਕੁਮਾਰ ਵਾਸੀ ਸ਼ੰਕਰ ਨਕੋਦਰ ਵਜੋਂ ਹੋਈ। ਪੁਲਸ ਨੇ ਉਕਤ ਦੋਵਾਂ ਖਿਲਾਫ ਥਾਣਾ ਸਦਰ ਨਕੋਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਪਹਿਲਾਂ ਵੀ ਹਨ ਮਾਮਲੇ ਦਰਜ, ਜਾ ਚੁੱਕੇ ਹਨ ਜੇਲ
ਸਦਰ ਥਾਣਾ ਮੁਖੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ 'ਚ ਪਤਾ ਲੱਗਾ ਕਿ ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਉਕਤ ਦਲਵਾਰਾ ਉਰਫ ਗੱਬਰ ਅਤੇ ਕੁਲਵਿੰਦਰ ਕੌਰ ਉਰਫ ਕਿੰਦੋ ਦੋਵੇਂ ਰਿਸ਼ਤੇ ਵਿਚ ਮਮੇਰੇ ਭੈਣ-ਭਰਾ ਲੱਗਦੇ ਹਨ ਅਤੇ ਇਹ ਰਲ ਕੇ ਨਸ਼ੇ ਦਾ ਕਾਰੋਬਾਰ ਕਰਦੇ ਸਨ। ਪੁਲਸ ਰਿਕਾਰਡ ਮੁਤਾਬਕ ਇਨ੍ਹਾਂ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਜੇਲ ਵੀ ਜਾ ਚੁੱਕੇ ਹਨ।
ਹੜ੍ਹ 'ਚ ਵੀ ਸ਼ਰਾਬ ਦੀ ਤਲਬ ਨਾ ਛੁੱਟੀ, ਲੱਕੜ 'ਤੇ ਤੈਰ ਪੁੱਜਾ ਠੇਕੇ
NEXT STORY