ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ) - ਅੱਡਾ ਰੰਗੜ ਨੰਗਲ ਵਿਖੇ ਇਕ ਧਾਰਮਿਕ ਡੇਰੇ ਦੀ ਬੱਸ ਨੇ ਓਵਰਟੇਕ ਕਰਦਿਆਂ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਭੈਣ-ਭਰਾ ਦੀ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸੇ ’ਚ ਮ੍ਰਿਤਕਾਂ ਦੀ ਮਾਤਾ ਗੰਭੀਰ ਜ਼ਖ਼ਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (18) ਪੁੱਤਰ ਨਰਿੰਦਰ ਸਿੰਘ ਵਾਸੀ ਦਾਉਦ (ਅੰਮ੍ਰਿਤਸਰ) ਅਤੇ ਹਰਮਨਪ੍ਰੀਤ ਕੌਰ (16) ਪੁੱਤਰੀ ਨਰਿੰਦਰ ਸਿੰਘ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਾਣਕਾਰੀ ਅਨੁਸਾਰ ਗੁਰਜੀਤ ਕੌਰ ਪਤਨੀ ਨਰਿੰਦਰ ਸਿੰਘ ਸਰਪੰਚ ਦਾਊਦ ਪੁੱਤਰ ਗੁਰਪ੍ਰੀਤ ਸਿੰਘ ਅਤੇ ਪੁੱਤਰੀ ਹਰਮਨਪ੍ਰੀਤ ਕੌਰ ਨਾਲ ਆਪਣੇ ਪੇਕੇ ਪਰਿਵਾਰ ਅਮੋਨੰਗਲ ਮਿਲਣ ਆਈ ਸੀ। ਸ਼ਾਮ ਨੂੰ ਮੋਟਰਸਾਈਕਲ ਨੰਬਰ ਪੀ.ਬੀ.17.ਏ.1791 ’ਤੇ ਸਵਾਰ ਹੋ ਕੇ ਬਟਾਲਾ ਤੋਂ ਪਿੰਡ ਦਾਉਦ ਕੇ (ਮਹਿਤਾ) ਸਾਈਡ ਵੱਲ ਜਾ ਰਹੇ ਸਨ। ਜਦੋਂ ਉਹ ਨੰਗਲ ਨਜ਼ਦੀਕ ਪਹੁੰਚੇ ਤਾਂ ਮਹਿਤਾ ਸਾਈਡ ਤੋਂ ਬਟਾਲਾ ਆ ਰਹੀ ਇਕ ਧਾਰਮਿਕ ਡੇਰੇ ਦੀ ਬੱਸ ਨੇ ਓਵਰਟੇਕ ਕਰਦਿਆਂ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ’ਚ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਭੈਣ-ਭਰਾ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਮਾਤਾ ਜ਼ਖ਼ਮੀ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਉਕਤ ਜ਼ਖ਼ਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾ ਦਿੱਤਾ, ਜਿਥੇ ਜਨਾਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ’ਚ ਲੈ ਲਿਆ। ਜਾਂਚ ਅਧਿਕਾਰੀ ਪਲਵਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲਸ ਨੇ ਲਾਸ਼ਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ। ਪੁਲਸ ਨੇ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਦਾਉਦ ਮਹਿਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ
ਦਫ਼ਤਰ 'ਚ ਜੂਆ ਖੇਡਦੇ 6 ਦੋਸਤ ਚੜ੍ਹੇ ਪੁਲਸ ਹੱਥੇ, 3 ਲੱਖ 49 ਹਜ਼ਾਰ ਬਰਾਮਦ
NEXT STORY