ਕਪੂਰਥਲਾ (ਓਬਰਾਏ)- ਕਪੂਰਥਲਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਦੋ ਨੌਜਵਾਨਾਂ ਦਰਮਿਆਨ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਸਕੀ ਮਾਸੀ ਦੇ ਮੁੰਡੇ ਵੱਲੋਂ ਆਪਣੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਰੂਪ ਸਿੰਘ ਵਾਸੀ ਪਿੰਡ ਹੋਠੀਆ ਵਜੋਂ ਹੋਈ ਹੈ। ਘਟਨਾ ਸਥਾਨ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਕਤਲ ਕੀਤਾ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਹੋਠੀਆ ਦਾ ਵਸਨੀਕ ਸੀ। ਅੱਜ ਉਹ ਆਪਣੀ ਸਕੀ ਮਾਸੀ ਦੇ ਮੁੰਡੇ ਨਾਲ ਕਿਸੇ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਘਰ ਆ ਰਹੇ ਸਨ ਜਦੋਂ ਉਹ ਆਪਣੇ ਪਿੰਡ ਨੇੜੇ ਪਹੁੰਚੇ ਤਾਂ ਕਿਸੇ ਗੱਲ ਨੂੰ ਲੈ ਕੇ ਮਨਰੂਪ ਸਿੰਘ ਅਤੇ ਉਸ ਦੀ ਮਾਸੀ ਦੇ ਮੁੰਡੇ ਹਰਪ੍ਰੀਤ ਸਿੰਘ ਨਾਲ ਤਕਰਾਰ ਹੋ ਗਈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਸਾਜਿਸ਼, ਰੇਲਵੇ ਟਰੈਕ 'ਤੇ ਰੱਖੇ ਸਰੀਏ

ਮੋਟਰਸਾਈਕਲ 'ਤੇ ਪਿੱਛੇ ਬੈਠੇ ਹਰਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਮਨਰੂਪ ਸਿੰਘ 'ਤੇ ਤਿੱਖਾ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਥਿਤ ਮੁਲਜ਼ਮ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਪਿੰਡ ਕੋਟਲਾ ਹੇਰਾਂ ਦਾ ਵਸਨੀਕ ਹੈ। ਹਰਪ੍ਰੀਤ ਦੇ ਮਾਤਾ-ਪਿਤਾ ਵਿਦੇਸ਼ ਵਿਚ ਵੱਸਦੇ ਹਨ। ਇਸ ਕਰਕੇ ਉਹ ਆਪਣੀ ਮਾਸੀ ਦੇ ਘਰ ਮਨਰੂਪ ਸਿੰਘ ਦੇ ਪਰਿਵਾਰ ਵਿੱਚ ਰਹਿ ਰਿਹਾ ਸੀ ਪਰ ਉਨ੍ਹਾਂ ਨੂੰ ਕੀ ਪਤਾ ਇਹ ਸਾਡੇ ਪੁੱਤ ਦੀ ਜਾਨ ਲੈ ਲਵੇਗਾ। ਘਟਨਾ ਸਥਾਨ 'ਤੇ ਪਹੁੰਚੇ ਪੁਲਸ ਥਾਣਾ ਕੋਤਵਾਲੀ ਮੁਖੀ ਨੇ ਦੱਸਿਆ ਕਿ ਦੋਸ਼ੀ ਨੂੰ ਮੌਕੇ ਤੋਂ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਗੈਂਗ ਦਾ ਪਰਦਾਫਾਸ਼, 17 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਰਸਤੇ 'ਚ ਰੋਕ ਪਾਇਆ ਘੇਰਾ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮਾਪਿਆਂ ਦਾ 23 ਸਾਲਾ ਪੁੱਤ
NEXT STORY